ਸੋਲਨ ’ਚ ਨਸ਼ਾ ਸਪਲਾਈ ਕਰਨ ਵਾਲਾ ਤਸਕਰ ਰਾਜਪੁਰਾ ਤੋਂ ਗ੍ਰਿਫ਼ਤਾਰ
ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਕੰਡਾਘਾਟ ਪੁਲੀਸ ਨੇ ਇੱਕ ਇੱਥੇ ਸਥਿਤ ਨੌਜਵਾਨ ਨੂੰ ਹੈਰੋਇਨ ਸਪਲਾਈ ਕਰਨ ਦੇ ਦੋਸ਼ ਵਿੱਚ ਲੁਧਿਆਣਾ ਦੇ ਇੱਕ ਨੌਜਵਾਨ ਬੰਟੀ (26) ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕੰਡਾਘਾਟ ਦੇ ਇੱਕ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ...
ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਕੰਡਾਘਾਟ ਪੁਲੀਸ ਨੇ ਇੱਕ ਇੱਥੇ ਸਥਿਤ ਨੌਜਵਾਨ ਨੂੰ ਹੈਰੋਇਨ ਸਪਲਾਈ ਕਰਨ ਦੇ ਦੋਸ਼ ਵਿੱਚ ਲੁਧਿਆਣਾ ਦੇ ਇੱਕ ਨੌਜਵਾਨ ਬੰਟੀ (26) ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੁਲੀਸ ਕੰਡਾਘਾਟ ਦੇ ਇੱਕ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ ਦੇ ਪਿਛਲੇ ਸਬੰਧਾਂ (backward linkages) ਦੀ ਜਾਂਚ ਕਰਦੇ ਹੋਏ ਉਸ ਤੱਕ ਪਹੁੰਚੀ। ਇਸ ਮਾਮਲੇ ਵਿੱਚ ਪੁਲਿਸ ਨੇ 27-28 ਅਪਰੈਲ ਦੀ ਦਰਮਿਆਨੀ ਰਾਤ ਨੂੰ ਕੰਡਾਘਾਟ ਦੇ ਪਿੰਡ ਸ੍ਰੀਨਗਰ ਦੇ ਰਹਿਣ ਵਾਲੇ ਨਰੇਸ਼ ਕੁਮਾਰ ਉਰਫ਼ ਨਿਸ਼ੂ (40) ਦੇ ਕਬਜ਼ੇ ਵਿੱਚੋਂ 18.16 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।
ਉਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲੀਸ ਨੇ ਉਸ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਅਤੇ ਹੋਰ ਤਕਨੀਕੀ ਸਬੂਤਾਂ ਨੂੰ ਵੀ ਘੋਖਿਆ ਅਤੇ ਪਾਇਆ ਕਿ ਉਸ ਨੇ ਜ਼ਬਤ ਕੀਤੀ ਨਸ਼ੀਲੀ ਵਸਤੂ 32,000 ਰੁਪਏ ਵਿੱਚ ਖਰੀਦੀ ਸੀ। ਇਹ ਭੁਗਤਾਨ ਮੋਬਾਈਲ ਸਕੈਨਰ (QR ਕੋਡ) ਰਾਹੀਂ ਕੀਤਾ ਗਿਆ ਸੀ। ਇਸ ਸਬੂਤ ਦੇ ਆਧਾਰ 'ਤੇ ਮਾਮਲੇ 'ਚ ਸ਼ਾਮਲ ਦੂਜੇ ਮੁਲਜ਼ਮ ਦੀ ਪਛਾਣ ਲੁਧਿਆਣਾ ਨਿਵਾਸੀ ਬੰਟੀ (26) ਵਜੋਂ ਹੋਈ ਹੈ।
ਸੋਲਨ ਦੇ ਐੱਸ ਪੀ ਸਾਈ ਦੱਤਾਤ੍ਰੇਅ ਵਰਮਾ ਨੇ ਦੱਸਿਆ ਕਿ ਉਸ ਨੂੰ ਕੰਡਾਘਾਟ ਪੁਲੀਸ ਨੇ ਅੱਜ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਰਿਮਾਂਡ ਹਾਸਲ ਕਰਨ ਲਈ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਨਰੇਸ਼ ਕੁਮਾਰ ਉਰਫ਼ ਨਿਸ਼ੂ ਹੈਰੋਇਨ ਦਾ ਸਰਗਰਮ ਸਮਗਲਰ ਹੈ, ਜੋ ਲੰਬੇ ਸਮੇਂ ਤੋਂ ਕੰਡਾਘਾਟ ਅਤੇ ਵਾਕਨਾਘਾਟ ਖੇਤਰ ਵਿੱਚ ਨੌਜਵਾਨਾਂ/ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਪਹਿਲਾਂ ਵੀ ਉਸ ਵਿਰੁੱਧ ਹੈਰੋਇਨ ਤਸਕਰੀ ਦੇ ਚਾਰ ਮਾਮਲੇ ਦਰਜ ਹਨ ਅਤੇ ਉਸ ਦੇ ਕਬਜ਼ੇ ਵਿੱਚੋਂ 20.71 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਇਸ ਤੋਂ ਇਲਾਵਾ ਉਸ ਵਿਰੁੱਧ ਕੁੱਟਮਾਰ ਦਾ ਇੱਕ ਮਾਮਲਾ ਵੀ ਦਰਜ ਹੈ।
ਇਸ ਦੇ ਨਾਲ ਹੀ ਮੁਲਜ਼ਮ ਨੂੰ 7 ਦਸੰਬਰ 2025 ਨੂੰ 'ਪ੍ਰੀਵੈਂਸ਼ਨ ਆਫ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ, 1988' ਦੀ ਧਾਰਾ 3(1) ਤਹਿਤ ਤਿੰਨ ਮਹੀਨਿਆਂ ਲਈ ਨਿਵਾਰਕ ਹਿਰਾਸਤ ਵਿੱਚ ਰੱਖਿਆ ਗਿਆ ਸੀ। ਜੇਲ੍ਹ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਮੁਲਜ਼ਮ ਨੂੰ ਸੋਲਨ ਦੀ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਸੀ, ਪਰ ਆਪਣੀ ਰਿਹਾਈ ਤੋਂ ਬਾਅਦ ਉਹ ਫਿਰ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ। ਦੂਜੇ ਮੁਲਜ਼ਮ ਬੰਟੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

