ਲਾਲੜੂ: ਹੰਡੇਸਰਾ ਪੁਲੀਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਦੋ ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਨਗਲਾ ਮੋੜ ’ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਰੋਕਿਆ ਤੇ ਉਸ ਦੀ ਤਲਾਸ਼ੀ ਲਈ, ਜਿਸ ਦੇ ਬੈਗ ’ਚੋਂ ਦੋ ਕਿਲੋ ਅਫੀਮ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਵਾਸੀ ਬਰੇਲੀ, ਯੂਪੀ ਵਜੋਂ ਹੋਈ ਹੈ। ਪੁਲੀਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। -ਪੱਤਰ ਪ੍ਰੇਰਕ