DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਤਸਕਰੀ: ਐੱਸਐੱਸਪੀ ਵੱਲੋਂ ਸ਼ੱਕੀ ਥਾਵਾਂ ਦੀ ਜਾਂਚ

ਨਸ਼ੀਲੇ ਪਦਾਰਥਾਂ ਤੇ ਸ਼ਰਾਬ ਸਣੇ ਛੇ ਕਾਬੂ
  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਜਾਰੀ ਹਨ। ਰੂਪਨਗਰ ਜ਼ਿਲ੍ਹੇ ਵਿੱਚ ਅੱਜ ਕਾਰਡਨ ਐਂਡ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਮੌਕੇ ਬਹਿਰਾਮਪੁਰ ਕਲੋਨੀ ਦੀ ਜਾਂਚ ਕੀਤੀ ਗਈ ਜਿਸ ਦੀ ਅਗਵਾਈ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਸ਼ੱਕੀ ਇਲਾਕਿਆਂ ਅਤੇ ਮਹੱਤਵਪੂਰਨ ਜਨਤਕ ਸਥਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨਡੀਪੀਐਸ ਐਕਟ ਤਹਿਤ ਚਾਰ ਕੇਸ ਦਰਜ ਕੀਤੇ ਗਏ ਤੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 57.13 ਗ੍ਰਾਮ ਨਸ਼ੀਲਾ ਪਾਊਡਰ ਅਤੇ 20250 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 65 ਸ਼ੱਕੀ ਵਾਹਨਾਂ ਨੂੰ ਚੈੱਕ ਕੀਤਾ ਗਿਆ। ਇਸ ਮੌਕੇ ਐਸ.ਪੀ. ਅਰਵਿੰਦ ਮੀਨਾ, ਡੀ.ਐਸ.ਪੀ ਰਾਜਪਾਲ ਸਿੰਘ ਗਿੱਲ, ਐਸ.ਐੱਚ.ਓ ਪਵਨ ਚੌਧਰੀ ਅਤੇ ਹੋਰ ਪੁਲੀਸ ਕਰਮੀ ਹਾਜ਼ਰ ਸਨ।

ਪੁਲੀਸ ਅਧਿਕਾਰੀਆਂ ਵੱਲੋਂ ਖਰੜ ਦੀ ਬੰਗਾਲਾ ਬਸਤੀ ਦੀ ਜਾਂਚ

Advertisement

ਖਰੜ (ਸ਼ਸ਼ੀ ਪਾਲ ਜੈਨ): ਜ਼ਿਲ੍ਹਾ ਪੁਲੀਸ ਵਲੋਂ ਅੱਜ ਕਾਸੋ ਅਪਰੇਸ਼ਨ ਅਧੀਨ ਖਰੜ ਦੀ ਬੰਗਾਲਾ ਬਸਤੀ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਐਸ ਐਸ ਪੀ ਮੁਹਾਲੀ ਹਰਮਨਜੀਤ ਸਿੰਘ ਹੰਸ, ਐਸ ਪੀ ਦੀਪਿਕਾ ਸਿੰਘ, ਐਸ ਪੀ ਰਮਨਦੀਪ ਸਿੰਘ ਅਤੇ ਖਰੜ ਦੇ ਡੀ ਐਸ ਪੀ ਕਰਨ ਸਿੰਘ ਸੰਧੂ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਾਸੋ ਅਪਰੇਸ਼ਨ ਦੌਰਾਨ ਜ਼ਿਲ੍ਹੇ ਦੀ ਹੋਰ ਖੇਤਰਾਂ ਵਿੱਚ ਵੀ ਚੈਕਿੰਗ ਕੀਤੀ ਗਈ ਸੀ ਤੇ ਇਸ ਲੜੀ ਤਹਿਤ ਅੱਜ ਖਰੜ ਬੰਗਾਲਾ ਬਸਤੀ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਵਲੋਂ ਜਾਂਚ ਕੀਤੀ ਜਾਂਦੀ ਹੈ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਸੁਨੀਲ ਕੁਮਾਰ, ਥਾਣਾ ਸਨੀ ਇੰਨਕਲੇਵ ਦੇ ਮੁਖੀ ਅਜੇ ਕੁਮਾਰ ਅਤੇ ਥਾਣਾ ਘੜੂੰਆਂ ਦੇ ਇੰਚਾਰਜ ਬਲਵਿੰਦਰ ਸਿੰਘ ਸਮੇਤ ਪੁਲੀਸ ਮੁਲਾਜ਼ਮ ਮੌਜੂਦ ਸਨ।

Advertisement
×