ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੀਟੀਐੱਫ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ

ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ, ਭਰਾਤਰੀ ਜਥੇਬੰਦੀਆਂ ਵੱਲੋਂ ਭਰਵੀਂ ਹਮਾਇਤ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਟੀਐੱਫ ਦੇ ਆਗੂ।
Advertisement
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਕੀਤੀ ਜਾ ਰਹੀ ਆਨਾਕਾਨੀ ਖ਼ਿਲਾਫ਼ ਸੂਬੇ ਭਰ ਦੇ ਮੁਲਾਜ਼ਮ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਰੋਹ ਕਾਰਨ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਸੂਬੇ ਭਰ ਵਿੱਚ ਕਰੀਬ 15 ਜ਼ਿਲ੍ਹਿਆਂ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਗਏ। ਇਸ ਦੇ ਨਾਲ਼ ਹੀ ਸਰਕਾਰ ਦੀ ਅਰਥੀ ਫ਼ੂਕਣ ਸਣੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।

ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਮੁਲਾਜ਼ਮਾਂ ਨਾਲ਼ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕੀਤਾ ਗਿਆ ਸੀ। ਇੰਨਾ ਹੀ ਨਹੀਂ ਸਗੋਂ ‘ਆਪ’ ਵੱਲੋਂ ਬਾਕੀ ਗਾਰੰਟੀਆਂ ਵਾਂਗ ਆਪਣੇ ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਪੈਨਸ਼ਨ ਬਹਾਲ ਕਰਨ ਦੀ ਗਾਰੰਟੀ ਕੀਤੀ ਗਈ ਸੀ ਪਰ ਲਗਪਗ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੈਨਸ਼ਨ ਬਹਾਲੀ ਸਬੰਧੀ ਲਗਾਤਾਰ ਟਾਲ-ਮਟੋਲ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੀ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐੱਸ) ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Advertisement

ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਲਗਾਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਸਰਵਣ ਸਿੰਘ ਔਜਲਾ, ਸੁਖਵਿੰਦਰ ਸੁੱਖੀ, ਦਲਜੀਤ ਸਮਰਾਲਾ, ਜਸਵਿੰਦਰ ਸਿੰਘ ਅਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ।

ਆਗੂਆਂ ਨੇ ਕਿਹਾ ਕਿ ਨਵੰਬਰ 2022 ਵਿੱਚ ‘ਆਪ’ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਪਹਿਲਾਂ ਕੀਤੇ ਕੰਮਾਂ ਦੇ ਨੀਂਹ ਪੱਥਰਾਂ ਤੇ ਉਦਘਾਟਨਾਂ ਦੀਆਂ ਫੋਟੋਆਂ ਨਾਲ ਵਾਹ-ਵਾਹ ਖੱਟਣ ਦੇ ਰਾਹ ਪਈ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਜੇਬਾਂ ਵਿੱਚੋਂ ਚੱਲੇ ਪੈਸਿਆਂ ਦੀ ਹਾਲੇ ਤੱਕ ਅਦਾਇਗੀ ਨਹੀਂ ਕੀਤੀ ਗਈ।

ਆਗੂਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਡੀਏ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਲਈ, ਏਸੀਪੀ ਸਕੀਮ ਚਾਲੂ ਕਰਾਉਣ ਲਈ, ਕੰਪਿਊਟਰ ਅਧਿਆਪਕਾਂ, ਐੱਨਐੱਸਕਿਊਐਫ ਐਸੋਸੀਏਟ ਟੀਚਰਾਂ, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕਰਾਉਣ, ਹਿੱਤ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।

 

 

Advertisement
Show comments