ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚਮਕੌਰ ਸਾਹਿਬ ਵਿਖੇ ਦਸਹਿਰੇ ਦਾ ਜੋੜ ਮੇਲ ਨਗਰ ਕੀਰਤਨ ਨਾਲ ਸਮਾਪਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਅਦ ਦੁਪਹਿਰ ਸਜਾਏ ਗਏ ਨਗਰ ਕੀਰਤਨ ਨਾਲ ਦਸਹਿਰੇ ਦਾ ਜੋੜ ਮੇਲ ਅਮਨ ਅਮਾਨ ਨਾਲ ਸਮਾਪਤ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ...
ਚਮਕੌਰ ਸਾਹਿਬ ਵਿਖੇ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ । ਫੋਟੋ : ਬੱਬੀ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਅਦ ਦੁਪਹਿਰ ਸਜਾਏ ਗਏ ਨਗਰ ਕੀਰਤਨ ਨਾਲ ਦਸਹਿਰੇ ਦਾ ਜੋੜ ਮੇਲ ਅਮਨ ਅਮਾਨ ਨਾਲ ਸਮਾਪਤ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸਜਾਏ ਇਸ ਨਗਰ ਕੀਰਤਨ ਦੇ ਸ਼ੁਰੂਆਤ ਦੀ ਅਰਦਾਸ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਗੁਰਬਾਜ ਸਿੰਘ ਵੱਲੋਂ ਕੀਤੀ ਗਈ ।

 

Advertisement

ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤਗੜ ਸਾਹਿਬ ਅਤੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੰਨ ਹੋਇਆ।

 

ਨਗਰ ਕੀਰਤਨ ਦੇ ਅੱਗੇ ਸੁੰਦਰ ਬਾਣੇ ਵਿੱਚ ਸਜੇ ਮੀਰੀ ਪੀਰੀ ਖਾਲਸਾ ਗੱਤਕਾ ਦਲ ਚਮਕੌਰ ਸਾਹਿਬ ਦੀ ਗੱਤਕਾ ਪਾਰਟੀ ਜੌਹਰ ਵਿਖਾਉਂਦੇ ਹੋਏ ਚੱਲ ਰਹੇ ਸਨ , ਜਦੋਂ ਕਿ ਇਨ੍ਹਾਂ ਦੇ ਪਿੱਛੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਸ਼ੋਭਿਤ ਸੁੰਦਰ ਪਾਲਕੀ ਅਤੇ ਵੱਖ - ਵੱਖ ਧਾਰਮਿਕ ਕੀਰਤਨੀ ਜਥਿਆਂ ਸਮੇਤ ਪਿੰਡਾਂ ਦੀਆਂ ਕਈ ਧਾਰਮਿਕ ਸੁਸਾਇਟੀਆਂ ਦੇ ਮੈਂਬਰ ਵੀ ਕੀਰਤਨ ਕਰਦੇ ਹੋਏ ਚੱਲ ਰਹੇ ਸਨ।

 

ਦੂਜੇ ਪਾਸੇ ਪੁਲੀਸ ਪ੍ਰਸ਼ਾਸ਼ਨ ਵੱਲੋਂ ਅੱਜ ਬਹੁਤ ਹੀ ਕਰੜੇ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿ ਕੋਈ ਸ਼ਰਾਰਤੀ ਅਨਸਰ ਕਿਸੇ ਮਾੜੀ ਘਟਨਾ ਨੂੰ ਅੰਜਾਮ ਨਾ ਦੇ ਸਕਣ।

 

 

Advertisement
Tags :
latest punjabi newsਪੰਜਾਬੀ ਟ੍ਰਿਬਿੳਨ
Show comments