ਪੱਤਰ ਪ੍ਰੇਰਕ
ਪੰਚਕੂਲਾ, 5 ਮਈ
ਪੰਚਕੂਲਾ ਦੇ ਇਲਾਕਿਆਂ ਵਿੱਚ ਪੇਚਸ਼ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਸਰਕਾਰੀ ਹਸਤਪਾਲ ਵਿੱਚ ਰੋਜ਼ਾਨਾ 300 ਕੇਸ ਆ ਰਹੇ ਹਨ। ਇਨ੍ਹਾਂ ਵਿੱਚ 200 ਦੇ ਕਰੀਬ ਗਿਣਤੀ ਬੱਚਿਆਂ ਦੀ ਹੈ। ਹਸਪਤਾਲ ਦੇ ਪ੍ਰਬੰਧਕਾਂ ਨੇ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਵਿਸ਼ੇਸ਼ ਵਾਰਡ ਬਣਾਇਆ ਹੈ। ਜਿਨ੍ਹਾਂ ਇਲਾਕਿਆਂ ਵਿੱਚ ਜ਼ਿਆਦਾ ਕੇਸ ਆ ਰਹੇ ਹਨ, ਉਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੇ ਟੈਸਟ ਕੀਤੇ ਜਾ ਰਹੇ ਹਨ। ਸਰਕਾਰੀ ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਫ਼ਸਰ ਡਾ. ਉਮੇਸ਼ ਮੋਦੀ ਨੇ ਕਿਹਾ ਕਿ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਸੈਕਟਰ-6 ਦੇ ਸਰਕਾਰੀ ਹਸਪਤਾਲ ਸਣੇ ਪੀਐੱਚਸੀ, ਸੀਐੱਸਸੀ, ਸੈਂਟਰਾਂ ’ਚ ਵੀ ਦਵਾਈਆਂ ਉਪਲਭਧ ਕਰਵਾਈਆਂ ਗਈਆਂ ਹਨ।