ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 8 ਅਕਤੂਬਰ
ਵਾਹਨ ਰਜਿਸਟਰੇਸ਼ਨ ਐਂਡ ਲਾਇਸੈਂਸਿੰਗ ਅਥਾਰਿਟੀ (ਆਰਐਲਏ) ਵੱਲੋਂ ਵਾਹਨ ਰਜਿਸਟਰੇਸ਼ਨ ਨੰਬਰਾਂ ਦੀਆਂ ਪੁਰਾਣੀਆਂ ਲੜੀਆਂ ਦੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ ਜਿਸ ਸਬੰਧੀ 12 ਅਕਤੂਬਰ ਤੋਂ ਰਜਿਸਟਰੇਸ਼ਨ ਪ੍ਰੀਕ੍ਰਿਆ ਸ਼ੁਰੂ ਹੋਵੇਗੀ। ਆਰਐਲਏ ਦੇ ਅਧਿਕਾਰੀ ਪਰਦੂਮਨ ਸਿੰਘ ਨੇ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ 18 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਵਾਹਨ ਮਾਲਕ 19 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 21 ਅਕਤੂਬਰ ਸ਼ਾਮ 5 ਵਜੇ ਤੱਕ ਈ-ਨਿਲਾਮੀ ਵਿੱਚ ਹਿੱਸਾ ਲੈ ਸਕਣਗੇ। ਨੰਬਰਾਂ ਦੀ ਸੂਚੀ ਅਤੇ ਹੋਰ ਵੇਰਵੇ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ’ਤੇ ਉਪਲਬਧ ਹਨ ਅਤੇ ਵਾਹਨਾਂ ਦੇ ਮਾਲਕ https://vahan.parivahan.gov.in/fancy ਸਾਈਟ ’ਤੇ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।