DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਵੱਲੋਂ ਪੰਜਾਬੀ ਫ਼ਿਲਮ ਜਗਤ ਨਾਲ ਸਬੰਧਤ ਅਮਰਦੀਪ ਗਰੇਵਾਲ ਤਲਬ

ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬੀ ਫਿਲਮ ਇੰਡਸਟਰੀ ਨਾਲ ਸਬੰਧਤ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ। ਅੱਜ ਇਸੇ ਦੌਰਾਨ ਸੀ ਬੀ ਆਈ ਨੇ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਦੇ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement
ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬੀ ਫਿਲਮ ਇੰਡਸਟਰੀ ਨਾਲ ਸਬੰਧਤ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ। ਅੱਜ ਇਸੇ ਦੌਰਾਨ ਸੀ ਬੀ ਆਈ ਨੇ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਦੇ ਟਿਕਾਣਿਆਂ ’ਤੇ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਈ ਡੀ ਦੇ ਅਧਿਕਾਰਤ ਸੂਤਰਾਂ ਅਨੁਸਾਰ ਅਮਰਦੀਪ ਸਿੰਘ ਗਰੇਵਾਲ ਨੂੰ 9 ਅਕਤੂਬਰ ਨੂੰ ਪੁੱਛਗਿੱਛ ਲਈ ਦਿੱਲੀ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਈ ਡੀ ਨੇ ਗਰੇਵਾਲ ਨੂੰ 7 ਅਕਤੂਬਰ ਲਈ ਤਲਬ ਕੀਤਾ ਸੀ ਪ੍ਰੰਤੂ ਉਸ ਨੇ ਈ ਡੀ ਤੋਂ ਸਮਾਂ ਵਧਾਏ ਜਾਣ ਦੀ ਮੰਗ ਕੀਤੀ ਸੀ।
ਦੱਸਣਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ’ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜੇ ਹੋਏ ਹਨ। ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ। ਜਿਸ ਮਾਮਲੇ ’ਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ’ਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ।
ਈ ਡੀ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਮਾਮਲੇ ਦੇ ਸਬੰਧ ’ਚ ਅਮਰਦੀਪ ਸਿੰਘ ਗਰੇਵਾਲ ਦੀ ਤਲਬੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ’ਚ ਜਬਰ ਜਨਾਹ ਦੇ ਦਰਜ ਇੱਕ ਮਾਮਲੇ ਨਾਲ ਇਹ ਰਿਸ਼ਵਤਖ਼ੋਰੀ ਦਾ ਵਿਵਾਦ ਜੁੜਿਆ ਸੀ। ਇਸ ਵਿਵਾਦ ’ਚ ਅਮਰਦੀਪ ਸਿੰਘ ਗਰੇਵਾਲ ’ਤੇ ਮਾਮਲੇ ਨੂੰ ਨਿਪਟਾਉਣ ਲਈ ਕਥਿਤ ਪੰਜ ਕਰੋੜ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲਾਏ ਗਏ ਸਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਦੀ ਪਤਨੀ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ। ਡਾ. ਗੁਰਪ੍ਰੀਤ ਕੌਰ ਮਾਨ  ਵੱਲੋਂ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ। ਇਸੇ ਤਰ੍ਹਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨਾਲ ਸਬੰਧਿਤ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਤੇ ਡੀ.ਜੀ.ਪੀ. ਤੋਂ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਤਲਬ ਕੀਤੀ ਸੀ।
Advertisement
×