DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖਿਆ ਵਿਭਾਗ ਵੱਲੋਂ ਦੋ ਸੀਨੀਅਰ ਸਹਾਇਕ ਪਦਉੱਨਤ

ਪੰਜਾਬ ਦੇ ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਦੋ ਸੀਨੀਅਰ ਸਹਾਇਕ ਹਰਪ੍ਰੀਤ ਸਿੰਘ ਤੇ ਅਮਨ ਕੁਮਾਰ ਨੂੰ ਸੁਪਰਡੈਂਟ (ਗਰੇਡ-2) ਵਜੋਂ ਪਦਉੱਨਤ ਕਰ ਦਿੱਤਾ ਹੈ। ਇਨ੍ਹਾਂ ਦੋਵੇਂ ਅਧਿਕਾਰੀਆਂ ਵੱਲੋਂ ਸੀਨੀਅਰ ਸਹਾਇਕ ਵੱਜੋਂ ਲੰਬੇ ਸਮੇਂ ਤੱਕ ਕਈ ਕੈਬਨਿਟ ਮੰਤਰੀਆਂ ਨਾਲ...
  • fb
  • twitter
  • whatsapp
  • whatsapp
Advertisement

ਪੰਜਾਬ ਦੇ ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਦੋ ਸੀਨੀਅਰ ਸਹਾਇਕ ਹਰਪ੍ਰੀਤ ਸਿੰਘ ਤੇ ਅਮਨ ਕੁਮਾਰ ਨੂੰ ਸੁਪਰਡੈਂਟ (ਗਰੇਡ-2) ਵਜੋਂ ਪਦਉੱਨਤ ਕਰ ਦਿੱਤਾ ਹੈ। ਇਨ੍ਹਾਂ ਦੋਵੇਂ ਅਧਿਕਾਰੀਆਂ ਵੱਲੋਂ ਸੀਨੀਅਰ ਸਹਾਇਕ ਵੱਜੋਂ ਲੰਬੇ ਸਮੇਂ ਤੱਕ ਕਈ ਕੈਬਨਿਟ ਮੰਤਰੀਆਂ ਨਾਲ ਸੇਵਾਵਾਂ ਨਿਭਾਈਆਂ ਗਈਆਂ ਹਨ। ਇਸ ਮੌਕੇ ਦੋਵਾਂ ਕਰਮਚਾਰੀਆਂ ਨੂੰ ਪਰਿਵਾਰਕ ਮੈਂਬਰਾਂ ਅਤੇ ਸਟਾਫ ਦੇ ਸਾਥੀ ਕਰਮਚਾਰੀਆਂ ਅਜੀਤਪਾਲ ਸਿੰਘ, ਮਨਪ੍ਰੀਤ ਕੌਰ, ਅਕਸੈ ਬਜਾਜ, ਸੰਦੀਪ ਕੁਮਾਰ, ਹਰਦੀਪ ਸਿੰਘ, ਦਪਿੰਦਰ ਸਿੰਘ, ਨਿਰਮਲ ਕੁਮਾਰੀ, ਅਰੁਣ ਕੁਮਾਰ, ਸੋਫੀਆ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਦੋਵਾਂ ਅਧਿਕਾਰੀਆਂ ਨੇ ਆਪਣੀਆਂ ਸੇਵਾਵਾਂ ਪਹਿਲਾਂ ਵਾਂਗ ਲਗਨ ਤੇ ਮਿਹਨਤ ਨਾਲ ਨਿਭਾਏ ਜਾਣ ਦਾ ਭਰੋਸਾ ਦਿੱਤਾ।

Advertisement
Advertisement
×