ਯੂ ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਉੱਚ ਸਿੱਖਿਆ ਤੇ ਖੋਜ ਲਈ ਮਸਨੂਈ ਬੌਧਿਕਤਾ (ਏ ਆਈ) ਦੀ ਵਰਤੋਂ ਕਰਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਤਕਨਾਲੋਜੀ ਮਾਨਵ-ਕੇਂਦਰਿਤ, ਨੈਤਿਕ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਹੋਣੀ ਚਾਹੀਦੀ ਹੈ। ਪੰਜਾਬ ਲੋਕ ਭਵਨ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਹਾਇਰ ਐਜੂਕੇਸ਼ਨ ਵਿਸ਼ੇ ’ਤੇ ਵਾਈਸ-ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਏ ਆਈ ਕ੍ਰਾਂਤੀ ਲੋਕਾਂ ਦੇ ਸਿੱਖਣ, ਕੰਮ ਕਰਨ, ਖੋਜ ਕਰਨ ਅਤੇ ਫ਼ੈਸਲੇ ਲੈਣ ਦੇ ਤਰੀਕੇ ਨੂੰ ਬਦਲ ਰਹੀ ਹੈ। ਉਨ੍ਹਾਂ ਚੰਡੀਗੜ੍ਹ, ਆਨੰਦਪੁਰ ਸਾਹਿਬ, ਅੰਮ੍ਰਿਤਸਰ, ਰੋਪੜ ਅਤੇ ਹੋਰ ਪ੍ਰਮੁੱਖ ਅਦਾਰਿਆਂ ਦੇ ਮਾਹਿਰਾਂ ਦੀ ਮੌਜੂਦਗੀ ਵਿੱਚ ਭਾਰਤ ਦੀ ਆਰਥਿਕਤਾ ਅਤੇ ਸਮਾਜ ਉੱਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕੀਤੀ। ਇਸ ਮੌਕੇ ਡਾਇਰੈਕਟਰ ਉੱਚ ਸਿੱਖਿਆ ਚੰਡੀਗੜ੍ਹ ਪਾਲਿਕਾ ਅਰੋੜਾ, ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਲਲਿਤ ਜੈਨ ਮੌਜੂਦ ਸਨ। ਰਾਜਪਾਲ ਨੇ ਕਿਹਾ ਕਿ ਯੂਨੀਵਰਸਿਟੀਆਂ ਨੂੰ ਏ ਆਈ ਨੂੰ ਸਿਰਫ਼ ਇੰਜਨੀਅਰਿੰਗ ਅਤੇ ਕੰਪਿਊਟਰ ਸਾਇੰਸ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਮੈਡੀਸਨ, ਖੇਤੀਬਾੜੀ, ਕਾਨੂੰਨ, ਵਿੱਤ, ਭਾਸ਼ਾਵਾਂ ਅਤੇ ਸਮਾਜਿਕ ਵਿਗਿਆਨ ਵਿੱਚ ਵੀ ਇਸ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਰਾਜਪਾਲ ਨੇ ਸਾਈਬਰ ਸੁਰੱਖਿਆ ਅਤੇ ਡੀਪਫੇਕ ਬਾਰੇ ਸੁਚੇਤ ਕਰਦਿਆਂ ਕੌਮੀ ਸਿੱਖਿਆ ਨੀਤੀ, ਇੰਡੀਆ ਏ ਆਈ ਮਿਸ਼ਨ ਅਤੇ ਕੌਮੀ ਖੋਜ ਫਾਊਂਡੇਸ਼ਨ ਵਰਗੀਆਂ ਪਹਿਲਕਦਮੀਆਂ ਨੂੰ ਅਹਿਮ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਤੇ ‘ਵਿਕਸਿਤ ਭਾਰਤ’ ਟੀਚਾ ਪ੍ਰਾਪਤ ਕਰਨ ਲਈ ’ਵਰਸਿਟੀਆਂ ਨੂੰ ਗਿਆਨ ਤੇ ਨਵੀਨਤਾ ਦੇ ਕੇਂਦਰ ਬਣਨ ਦਾ ਸੱਦਾ ਦਿੱਤਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

