ਨਹਿਰੀ ਪਾਣੀ ਖੇਤਾਂ ਤੱਕ ਪੁੱਜਣ ਦੇ ਕੀਤੇ ਜਾ ਰਹੇ ਨੇ ਉਪਰਾਲੇ: ਸੋਨੀ
ਬਲਵਿੰਦਰ ਰੈਤ
ਨੰਗਲ, 2 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਦੂਰ ਅੰਦੇਸ਼ੀ ਸੋਚ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਡੈਮ ਤੇ ਪਾਣੀਆਂ ਦੀ ਲੜਾਈ ਲੜ ਕੇ ਪੰਜਾਬ ਦੇ ਕਿਸਾਨਾਂ ਲਈ ਹਾਸਲ ਕੀਤੀ ਫਤਿਹ ਦੀ ਸ਼ਲਾਘਾ ਕਰਦੇ ਹੋਏ ਹਰਜੋਤ ਸਿੰਘ ਬੈਂਸ ਦੇ ਮੀਡੀਆ ਸਲਾਹਕਾਰ ਦੀਪਕ ਸੋਨੀ ਟੱਪਰੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਵਰਤਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ ਤੇ ਉਨ੍ਹਾਂ ਨੂੰ ਖਾਦਾਂ ਅਤੇ ਦਵਾਈਆਂ ਦੇ ਖਰਚੇ ਤੋਂ ਵੀ ਰਾਹਤ ਮਿਲੇਗੀ ਕਿਉਕਿ ਨਹਿਰੀ ਪਾਣੀ ਖੇਤਾਂ ਲਈ ਬਹੁਤ ਹੀ ਲਾਭਦਾਇਕ ਹੈ। ਇਸ ਨਾਲ ਮੋਟਰਾਂ, ਬੋਰਾਂ ਤੇ ਰੱਖ ਰਖਾਓ ਦਾ ਖਰਚਾ ਵੀ ਘੱਟ ਜਾਵੇਗਾ ਅਤੇ ਸੂਬੇ ਦੀ ਬਿਜਲੀ ਦੀ ਵੀ ਬੱਚਤ ਹੋਵੇਗੀ।
ਇਸ ਤੋ ਇਲਾਵਾ ਕਿਸਾਨੀ ਤੋ ਮੂੰਹ ਮੋੜ ਚੁੱਕੇ ਛੋਟੇ ਕਿਸਾਨ ਖੇਤੀ ਲਈ ਵੀ ਉਤਸ਼ਾਹਿਤ ਹੋਣਗੇ, ਕਿਉਕਿ ਇਹ ਪਾਣੀ ਸਰਕਾਰ ਵੱਲੋਂ ਮੁਫਤ ਉਪਲੱਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 3 ਸਾਲਾ ਵਿੱਚ ਆਮ ਲੋਕਾਂ ਦੀ ਭਲਾਈ ਲਈ ਬਿਹਤਰੀਨ ਕੰਮ ਕੀਤੇ ਹਨ, ਖੇਤਾਂ ਤੱਕ ਸਿੰਚਾਈ ਲਈ ਪਹੁੰਚਾਇਆਂ ਨਹਿਰੀ, ਦਰਿਆਈ ਪਾਣੀ ਇਸ ਦਿਸ਼ਾਂ ਵਿਚ ਮਿਸਾਲੀ ਫੈਸਲਾ ਹੈ, ਜਿਸ ਦੀ ਸਮੁੱਚੇ ਸੂਬੇ ਦੇ ਲੋਕਾਂ ਨੇ ਪ੍ਰਸੰਸ਼ਾ ਕੀਤੀ ਹੈ।