ਜੂਆ ਖੇਡਦੇ ਅੱਠ ਜਣੇ 64 ਹਜ਼ਾਰ ਰੁਪਏ ਸਣੇ ਕਾਬੂ
ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਜੂਆ ਖੇਡਦੇ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਵਿੱਚ ਮਹਿਬੂਬ,...
Advertisement
ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਜੂਆ ਖੇਡਦੇ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਵਿੱਚ ਮਹਿਬੂਬ, ਅਸਕਰ ਅਲੀ, ਕੁਲਦੀਪ ਕੁਮਾਰ, ਸੋਨੂੰ, ਸਤਪਾਲ, ਸਾਹਿਲ, ਸਫਦਰ ਤੇ ਅਬਦੁੱਲ ਵਾਹਿਦ ਵਾਸੀਆ ਮਨੀਮਾਜਰਾ ਦੇ ਨਾਮ ਸ਼ਾਮਲ ਹਨ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮਨੀਮਾਜਰਾ ਵਿੱਚ ਸਥਿਤ ਮੋਟਰ ਮਾਰਕੀਟ ਵਿੱਚ ਛਾਪਾ ਮਾਰਿਆ ਤਾਂ ਉਕਤ ਵਿਅਕਤੀਆਂ ਨੂੰ ਇਕ ਦੁਕਾਨ ਦੀ ਬੇਸਮੈਂਟ ਵਿੱਚ ਜੂਆ ਖੇਡਦਿਆਂ ਕਾਬੂ ਕੀਤਾ। ਪੁਲੀਸ ਨੇ ਜਦੋਂ ਮੁਲਜ਼ਮਾਂ ਦੀ ਤਲਾਸ਼ੀ ਲਈ ’ਤੇ 64 ਹਜ਼ਾਰ ਰੁਪਏ ਬਰਾਮਦ ਹੋਏ। -ਟਨਸ
Advertisement
×