ਈ ਕੇ ਵਾਈ ਸੀ ਸਬੰਧੀ ਕੈਂਪ ਅੱਜ ਤੋਂ
ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੁੱਚੇ ਪੈਨਸ਼ਨਰਾਂ ਦੀ ਈ ਕੇ ਵਾਈ ਸੀ ਲਈ ਸ਼ੁਰੂ ਕੀਤੀ ਸੂਬਾ ਪੱਧਰੀ ਮੁਹਿੰਮ ਤਹਿਤ ਚੰਡੀਗੜ੍ਹ ਦੇ ਸੈਕਟਰ 17 ਸਥਿਤ ਜ਼ਿਲ੍ਹਾ ਖਜ਼ਾਨਾ ਦਫ਼ਤਰ ਪੰਜਾਬ ਵਿੱਚ ‘ਪੈਨਸ਼ਨਰ ਸੇਵਾ ਕੈਂਪ’ 4 ਤੋਂ 6 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸੋਨੀਆ ਮਹਾਜਨ ਨੇ ਕਿਹਾ ਕਿ ਇਸ ਦਾ ਉਦੇਸ਼ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ ਕੇ ਵਾਈ ਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਵੇਂ ਲਾਂਚ ਕੀਤੇ ਪੈਨਸ਼ਨਰ ਸੇਵਾ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਸਹੂਲਤ ਦਾ ਲਾਭ ਲੈਣ ਲਈ ਆਪਣੇ ਲੋੜੀਂਦੇ ਦਸਤਾਵੇਜ਼ ਆਧਾਰ ਕਾਰਡ, ਬੈਂਕ ਪਾਸਬੁੱਕ, ਪੀ ਪੀ ਓ ਦੀ ਕਾਪੀ ਅਤੇ ਰਜਿਸਟਰਡ ਮੋਬਾਈਲ ਫੋਨ ਨਾਲ਼ ਲੈ ਕੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਸੈਕਟਰ 17 ਪਹੁੰਚ ਕਰਨ।
ਮੁਹਾਲੀ ਜ਼ਿਲ੍ਹੇ ਦੇ ਤਿੰਨ ਖ਼ਜ਼ਾਨਾ ਦਫ਼ਤਰਾਂ ’ਚ ਕਰਵਾਈ ਜਾ ਸਕੇਗੀ ਈ ਕੇ ਵਾਈ ਸੀ
ਐੱਸ ਏ ਐੱਸ ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਮੁਹਾਲੀ ਜ਼ਿਲ੍ਹੇ ਦੇ ਤਿੰਨੇ ਖ਼ਜ਼ਾਨਾ ਦਫ਼ਤਰਾਂ ਖਰੜ, ਡੇਰਾਬੱਸੀ ਅਤੇ ਮੁਹਾਲੀ ਵਿੱਚ 4 ਤੋਂ 6 ਦਸੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਲਾਇਆ ਜਾਵੇਗਾ। ਇਸ ਦਾ ਉਦੇਸ਼ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇ ਵਾਈ ਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ। ਜ਼ਿਲ੍ਹਾ ਖਜ਼ਾਨਾ ਅਫ਼ਸਰ ਰੇਣੁਕਾ ਕਟਿਆਲ ਨੇ ਜ਼ਿਲ੍ਹੇ ਦੇ ਪੈਨਸ਼ਨਰਾਂ ਨੂੰ ਇਨ੍ਹਾਂ ਮੇਲਿਆਂ ਦਾ ਲਾਭ ਲੈਣ ਲਈ ਇਨ੍ਹਾਂ ਵਿੱਚ ਸ਼ਾਮਲ ਹੋ ਕੇ ਲੋੜੀਂਦੀ ਰਜਿਸ਼ਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ ਹੈ।
