ਸੜਕ ਹਾਦਸੇ ਵਿੱਚ ਬਜ਼ੁਰਗ ਹਲਾਕ
ਇੱਥੇ ਅੱਜ ਸੜਕ ਹਾਦਸੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ। ਉਹ ਸੜਕ ਪਾਰ ਕਰ ਰਿਹਾ ਸੀ ਕਿ ਵਾਹਨ ਦੀ ਫੇਟ ਵੱਜਣ ਕਾਰਨ ਹਲਾਕ ਹੋ ਗਿਆ। ਉਹ ਦੀ ਪਛਾਣ ਪਿੰਡ ਹੁਸ਼ਿਆਰਪੁਰ ਵਾਸੀ 62 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ...
Advertisement
Advertisement
ਇੱਥੇ ਅੱਜ ਸੜਕ ਹਾਦਸੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ। ਉਹ ਸੜਕ ਪਾਰ ਕਰ ਰਿਹਾ ਸੀ ਕਿ ਵਾਹਨ ਦੀ ਫੇਟ ਵੱਜਣ ਕਾਰਨ ਹਲਾਕ ਹੋ ਗਿਆ। ਉਹ ਦੀ ਪਛਾਣ ਪਿੰਡ ਹੁਸ਼ਿਆਰਪੁਰ ਵਾਸੀ 62 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ ਜੋ ਕੰਨਾਂ ਤੋਂ ਬੋਲਾ ਸੀ, ਉਹ ਸੜਕ ਪਾਰ ਕਰਨ ਲੱਗਾ ਸੀ ਕਿ ਅਚਾਨਕ ਚੰਡੀਗੜ੍ਹ ਵੱਲ ਜਾ ਰਹੀ ਇੱਕ ਚੰਡੀਗੜ੍ਹ ਨੰਬਰ ਦੀ ਕਾਰ ਦੀ ਲਪੇਟ ਵਿੱਚ ਆ ਗਿਆ ਅਤੇ ਇਹ ਹਾਦਸਾ ਵਾਪਰ ਗਿਆ। ਦੂਜੇ ਪਾਸੇ ਪੁਲੀਸ ਥਾਣਾ ਮੁੱਲਾਂਪੁਰ ਗਰੀਬਦਾਸ ਵਿੱਚ ਇਸ ਕੇਸ ਦੇ ਜਾਂਚ ਅਫਸਰ ਏ ਐਸ ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਕਾਰ ਮਾਲਕਾਂ ਅਤੇ ਮ੍ਰਿਤਕ ਦੇ ਵਾਰਸਾਂ ਵਿਚਕਾਰ ਆਪਸੀ ਰਾਜ਼ੀਨਾਮਾ ਵੀ ਹੋ ਗਿਆ ਹੈ।
Advertisement