ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 27 ਅਪਰੈਲ
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਉਨ੍ਹਾਂ ਨੇ ਮੁਹਾਲੀ ਹਲਕੇ ਦੇ ਪਿੰਡ ਬਹਿਲੋਲਪੁਰ, ਝਾਮਪੁਰ, ਮਨਾਣਾ, ਤੜੌਲੀ ਅਤੇ ਹੋਰਨਾਂ ਪਿੰਡਾਂ ਵਿੱਚ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੜਾਅਵਾਰ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਮੁਹੱਲਾ ਕਲੀਨਿਕਾਂ, ਮੁਫ਼ਤ ਬਿਜਲੀ ਦਾ ਗ਼ਰੀਬ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਨੂੰ ਸਰਕਾਰ ਵੱਲੋਂ ਵਧੇਰੇ ਤਰਜ਼ੀਹ ਦਿੱਤੀ ਜਾ ਰਹੀ ਹੈ ਇਸ ਮੌਕੇ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ਮੌਕੇ ਸਰਕਲ ਪ੍ਰਧਾਨ ਆਰ ਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਹਰਵਿੰਦਰ ਸਿੰਘ ਸੈਣੀ, ‘ਆਪ’ ਵਾਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਤਰਲੋਚਨ ਸਿੰਘ, ਤਰਨਜੋਤ ਸਿੰਘ, ਅਕਵਿੰਦਰ ਸਿੰਘ ਗੋਸਲ, ਹਰਜੋਤ ਸਿੰਘ ਗੱਬਰ ਅਤੇ ਹੋਰ ਵਲੰਟੀਅਰ ਤੇ ਪਿੰਡਾਂ ਦੇ ਲੋਕ ਮੌਜੂਦ ਸਨ। ਪਿੰਡਾਂ ਵਾਸੀਆਂ ਨੇ ਮਾਲਵਿੰਦਰ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਦਾ ਸਨਮਾਨ ਕੀਤਾ।