ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਚਾਇਤ ਸੰਮਤੀਆਂ ’ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਦੇ DCs ਦਿੱਤੇ ਨਿਰਦੇਸ਼

ਪੰਜਾਬ ਰਾਜ ਚੋਣ ਕਮਿਸ਼ਨ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ 5 ਅਕਤੂਬਰ ਤੱਕ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ...
Advertisement

ਪੰਜਾਬ ਰਾਜ ਚੋਣ ਕਮਿਸ਼ਨ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ 5 ਅਕਤੂਬਰ ਤੱਕ ਕਰਵਾਈਆਂ ਜਾਣੀਆਂ ਹਨ।

ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ , ਜੋ ਕਿ ਜ਼ਿਲ੍ਹਿਆਂ ਵੱਲੋਂ ਪਹਿਲਾਂ 3 ਮਾਰਚ ਨੁੂੰ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ ਇਨ੍ਹਾਂ ਅਪਡੇਟ ਕੀਤਾ ਜਾਣਾ ਹੈ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਹੁਕਮ ਦਿੱਤੇ ਹਨ। ਇਸ ਲਈ ਮੌਜੂਦਾ ਵੋਟਰ ਸੂਚੀਆਂ ਦਾ ਖਰੜਾ 19 ਅਗਸਤ 2025 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

Advertisement

ਇਸ ਉੱਤੇ 20 ਤੋਂ 27 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾਣਗੇ। ਇਸ ਤੋਂ ਬਾਅਦ ਇਕ ਸਤੰਬਰ ਤੱਕ ਸਾਰੇ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਤਿੰਨ ਸਤੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਹਿਬਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਥਾਨਕ ਪੱਧਰ ਤੇ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਚੋਣ ਹਲਕਿਆਂ ਦੇ ਸਾਰੇ ਪੇਂਡੂ ਖੇਤਰਾਂ ਵਿੱਚ ਇਸ ਦਾ ਵਿਆਪਕ ਪ੍ਰਚਾਰ ਕਰਨ ਤਾਂ ਜੋ ਮਿਤੀ 01.09.2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਯੋਗ ਵਿਅਕਤੀਆਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਢੁੱਕਵਾਂ ਮੌਕਾ ਮਿਲ ਸਕੇ।

ਰਾਜ ਚੋਣ ਕਮਿਸ਼ਨ ਪੇਂਡੂ ਖੇਤਰਾਂ ਦੇ ਆਮ ਲੋਕਾਂ ਅਤੇ ਇਛੁੱਕ ਯੋਗ ਵੋਟਰਾਂ ਨੂੰ ਸੂਚਿਤ ਕਰਦਾ ਹੈ ਕਿ ਉਹ ਇਸ ਮੌਕੇ ਦੀ ਵਰਤੋਂ ਕਰਕੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀ ਵਿੱਚ ਆਪਣੇ ਨਾਮ ਦਰਜ ਕਰਵਾਉਣ ਜਾਂ ਜੇਕਰ ਲੋੜ ਹੋਵੇ ਤਾਂ ਕਿਸੇ ਵੀ ਤਰ੍ਹਾਂ ਦੀ ਕਟੌਤੀ ਜਾਂ ਸੋਧ ਕਰਨ ਲਈ ਅਰਜ਼ੀ ਜਮ੍ਹਾ ਕਰਵਾਉਣ।

Advertisement