ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਈ
ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ ਐਸ ਲੱਕੀ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਕੁਝ ਵਰਕਰਾਂ ਵੱਲੋਂ ਪਿੰਡ ਮਲੋਆ, ਦੜੂਆ, ਕਿਸ਼ਨਗੜ੍ਹ, ਮਨੀ ਮਾਜਰਾ, ਬਾਪੂ ਧਾਮ ਕਲੋਨੀ, ਈਡਬਲਿਉਐੱਸ ਫਲੈਟ ਧਨਾਸ, ਰਾਮ ਦਰਬਾਰ ਅਤੇ ਇੰਦਰਾ ਕਲੋਨੀ ਆਦਿ ਇਲਾਕਿਆਂ ਵਿੱਚ ਕਾਂਗਰਸ ਦੇ ਗਰੰਟੀ ਕਾਰਡ ਬਣਾਉਣ ਅਤੇ ਵੰਡਣ ਦਾ ਕੰਮ ਚੱਲ ਰਿਹਾ ਸੀ। ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਇਹਨਾਂ ਗਾਰੰਟੀ ਕਾਰਡਾਂ ਰਾਹੀਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਸੀ। ਚੰਡੀਗੜ੍ਹ ਦੇ ਚੋਣ ਕਮਿਸ਼ਨ ਨੇ ਕਾਂਗਰਸੀ ਉਮੀਦਵਾਰ ਅਤੇ ਚੰਡੀਗੜ੍ਹ ਦੇ ਪ੍ਰਧਾਨ ਨੂੰ ਨੋਟਿਸ ਜਾਰੀ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।