ਕਾਂਗਰਸੀ ਉਮੀਦਵਾਰ ਦੇ ਹੱਕ ’ਚ ਚੋਣ ਮੀਟਿੰਗ
ਸਰਬਪੱਖੀ ਵਿਕਾਸ ਤੇ ਬੁਨਿਆਦੀ ਸਹੂਲਤਾਂ ਕਾਂਗਰਸ ਦਾ ਮਸਕਦ: ਜੀਤੀ ਪਡਿਆਲਾ
Advertisement
ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਮਾਣਕਪੁਰ ਸ਼ਰੀਫ਼ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜਿੰਦਰ ਸਿੰਘ ਕਰਤਾਰਪੁਰ ਦੇ ਹੱਕ ’ਚ ਅੱਜ ਪਿੰਡ ਮਾਣਕਪੁਰ ਸ਼ਰੀਫ਼ ’ਚ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਪਿੰਡ ਵਾਸੀਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਕਰਤਾਰਪੁਰ ਇੱਕ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰ ਹਨ। ਉਮੀਦਵਾਰ ਬਲਜਿੰਦਰ ਸਿੰਘ ਕਰਤਾਰ ਪੁਰ ਨੇ ਪਿੰਡ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਇੰਚਾਰਜ਼ ਵਿਜੇ ਸ਼ਰਮਾ ਟਿੰਕੂ, ਸਰਪੰਚ ਦਲਬੀਰ ਸਿੰਘ ਮਾਣਕਪੁਰ ਸ਼ਰੀਫ਼, ਹੰਸ ਰਾਜ ਬੂਥਗੜ੍ਹ, ਹਰਨੇਕ ਸਿੰਘ ਤਕੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Advertisement
Advertisement
