ਚੰਡੀਗੜ੍ਹ: ਮਿਉਂਸਿਪਲ ਕਾਰਪੋਰੇਸ਼ਨ ਚੰਡੀਗੜ੍ਹ (ਐੱਮ.ਸੀ.ਸੀ.) ਵਰਕਰਜ਼ ਯੂਨੀਅਨ ਮਨੀਮਾਜਰਾ ਦੀ ਮੀਟਿੰਗ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਨਵੇਂ ਚੁਣੇ ਗਏ ਅਹੁਦੇਦਾਰਾਂ ਵਿੱਚ ਸਤਵਿੰਦਰ ਕੁਮਾਰ ਨਾਰਦ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਚੇਅਰਮੈਨ ਚੁਣਿਆ ਗਿਆ ਜਦਕਿ ਸੁਰਮੁਖ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ। ਨਵ-ਨਿਯੁਕਤ ਪ੍ਰਧਾਨ ਸੁਰਮੁਖ ਸਿੰਘ ਅਤੇ ਜਨਰਲ ਸਕੱਤਰ ਰਵਿੰਦਰ ਬਿੰਦੂ ਨੇ ਦੱਸਿਆ ਕਿ ਬਲਜੀਤ ਸਿੰਘ, ਹੁਕਮ ਚੰਦ ਅਤੇ ਸਾਰਜੰਟ ਸਿੰਘ ਨੂੰ ਮੀਤ ਪ੍ਰਧਾਨ, ਰਵਿੰਦਰ ਬਿੰਦੂ ਤੇ ਅਸ਼ੋਕ ਕੁਮਾਰ ਨੂੰ ਜਨਰਲ ਸਕੱਤਰ, ਪੁਸ਼ਿਵੰਦਰ ਸ਼ਰਮਾ ਅਤੇ ਮੋਹਿੰਦਰ ਕੁਮਾਰ ਉਪ-ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ। ਨਵੀਂ ਚੁਣੀ ਗਈ ਟੀਮ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ ਨੇ ਨਵੀਂ ਟੀਮ ਨੂੰ ਮੁਬਾਰਕਬਾਦ ਦਿੱਤੀ। -ਪੱਤਰ ਪ੍ਰੇਰਕ