ਰੋਇੰਗ ਫੈਡਰੇਸ਼ਨ ਆਫ ਇੰਡੀਆ ਦੇ ਮੈਂਬਰਾਂ ਦੀ ਚੋਣ
ਚਮਕੌਰ ਸਾਹਿਬ: ਰੋਇੰਗ ਫੈਡਰੇਸ਼ਨ ਆਫ ਇੰਡੀਆ ਅਜੈਕਟਿਵ ਕਮੇਟੀ ਦੀਆਂ ਹੋਈਆਂ ਚੋਣਾਂ ਵਿੱਚ ਪੰਜਾਬ ਰੋਇੰਗ ਐਸੋਸੀਏਸ਼ਨ ਦੀ ਪ੍ਰਧਾਨ ਮਨਿੰਦਰ ਕੌਰ ਭਰਤਗੜ੍ਹ ਨੂੰ ਇੰਡੀਆ ਦੀ ਉੱਪ ਪ੍ਰਧਾਨ ਚੁਣਿਆ ਗਿਆ ਹੈ। ਐਸੋਸੀਏਸ਼ਨ ਦੀ ਡਿਸਪਿਉਟ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ...
ਚਮਕੌਰ ਸਾਹਿਬ: ਰੋਇੰਗ ਫੈਡਰੇਸ਼ਨ ਆਫ ਇੰਡੀਆ ਅਜੈਕਟਿਵ ਕਮੇਟੀ ਦੀਆਂ ਹੋਈਆਂ ਚੋਣਾਂ ਵਿੱਚ ਪੰਜਾਬ ਰੋਇੰਗ ਐਸੋਸੀਏਸ਼ਨ ਦੀ ਪ੍ਰਧਾਨ ਮਨਿੰਦਰ ਕੌਰ ਭਰਤਗੜ੍ਹ ਨੂੰ ਇੰਡੀਆ ਦੀ ਉੱਪ ਪ੍ਰਧਾਨ ਚੁਣਿਆ ਗਿਆ ਹੈ। ਐਸੋਸੀਏਸ਼ਨ ਦੀ ਡਿਸਪਿਉਟ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ ਹੈਦਰਾਬਾਦ ਵਿੱਚ ਐਲਾਨੇ ਨਤੀਜਿਆਂ ਵਿੱਚ ਉਨ੍ਹਾਂ ਨੂੰ 50 ਵਿੱਚੋਂ 38 ਵੋਟਾਂ ਹਾਸਲ ਹੋਈਆਂ। ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਗਿੱਲ ਢੁੱਡੀਕੇ ਵੀ ਇੰਡੀਆ ਦੇ ਜੁਆਇੰਟ ਸਕੱਤਰ ਚੁਣੇ ਗਏ ਹਨ। ਇਸ ਤੋਂ ਇਲਾਵਾ ਬਾਲਾ ਮਾਰਤਪਾ 36 ਵੋਟਾਂ ਦੇ ਫਰਕ ਨਾਲ ਜਿੱਤ ਕੇ ਪ੍ਰਧਾਨ ਚੁਣੇ ਗਏ ਹਨ। ਇਸ ਮੌਕੇ ਰੂਪਨਗਰ ਜ਼ਿਲ੍ਹਾ ਰੋਇੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ, ਜਰਨਲ ਸਕੱਤਰ ਕੁਲਤਾਰ ਸਿੰਘ, ਰੋਟਰੀ ਸੈਂਟਰਲ ਪਰਮਿੰਦਰ ਸਿੰਘ, ਜੁਆਇੰਟ ਸਕੱਤਰ ਯਸ਼ਵੰਤ ਬਸੀ, ਅਗਜ਼ੈਕਟਿਵ ਮੈਂਬਰ ਗੁਰਮੁੱਖ ਸਿੰਘ ਸੈਣੀ ਅਤੇ ਮੌਜੂਦਾ ਚੇਅਰਮੈਨ ਡਿਸਪੀਊਟ ਕਮੇਟੀ ਦਵਿੰਦਰ ਸਿੰਘ ਜਟਾਣਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ