ਬੈਡਮਿੰਟਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ
ਕੁਰਾਲੀ: ਪੰਜਾਬ ਬੈਡਮਿੰਟਨ ਐਸੋਸੀਏਸ਼ਨ (ਪੀਬੀਏ) ਵਿੱਚ ਨਵੇਂ ਅਹੁਦੇਦਾਰਾਂ ਦੀ ਚੋਣ ਵਿੱਚ ਸਥਾਨਕ ਸ਼ਹਿਰ ਨਿਵਾਸੀ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਡਾਇਰੈਕਟਰ ਆਸ਼ੋਕ ਕੌਸ਼ਲ ਨੂੰ ਸੂਬਾ ਸਲਾਹਕਾਰ ਨਿਯੁਕਤ ਕੀਤਾ ਗਿਆ, ਜਦ ਕਿ ਪਰਮਿੰਦਰ ਸ਼ਰਮਾ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ੍ਰੀ...
Advertisement
ਕੁਰਾਲੀ: ਪੰਜਾਬ ਬੈਡਮਿੰਟਨ ਐਸੋਸੀਏਸ਼ਨ (ਪੀਬੀਏ) ਵਿੱਚ ਨਵੇਂ ਅਹੁਦੇਦਾਰਾਂ ਦੀ ਚੋਣ ਵਿੱਚ ਸਥਾਨਕ ਸ਼ਹਿਰ ਨਿਵਾਸੀ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਡਾਇਰੈਕਟਰ ਆਸ਼ੋਕ ਕੌਸ਼ਲ ਨੂੰ ਸੂਬਾ ਸਲਾਹਕਾਰ ਨਿਯੁਕਤ ਕੀਤਾ ਗਿਆ, ਜਦ ਕਿ ਪਰਮਿੰਦਰ ਸ਼ਰਮਾ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਕੌਸ਼ਲ ਅਤੇ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ (ਐੱਮਪੀ) ਵੱਲੋਂ ਸੌਂਪੀ ਗਈ ਹੈ। ਇਸ ਤੋਂ ਇਲਾਵਾ ਰਕੇਸ਼ ਖੰਨਾ ਨੂੰ ਐਸੋਸੀਏਸ਼ਨ ਦਾ ਸਰਪ੍ਰਸਤ, ਹਰਪ੍ਰੀਤ ਸਿੰਘ ਨੂੰ ਪ੍ਰਧਾਨ, ਧੀਰਜ ਸ਼ਰਮਾ, ਦਿਨੇਸ਼ ਸ਼ਰਮਾ ਅਤੇ ਪਰਮਿੰਦਰ ਸ਼ਰਮਾ ਨੂੰ ਸੰਯੁਕਤ ਸਕੱਤਰ, ਨਵਦੀਪ ਸਿੰਘ ਗਿੱਲ ਨੂੰ ਮੀਡੀਆ ਸਕੱਤਰ ਅਤੇ ਮੋਹਿਤ ਗਰਗ ਨੂੰ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਅਸ਼ੋਕ ਕੌਸ਼ਲ ਅਤੇ ਪਰਮਿੰਦਰ ਸ਼ਰਮਾ ਨੇ ਇਸ ਜ਼ਿੰਮੇਵਾਰੀ ਲਈ ਸਾਰਿਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
