ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਿਜਲੀ ਵਿਭਾਗ ਵੱਲੋਂ ਖ਼ਪਤਕਾਰਾਂ ਨੂੰ ਲੋਡ ਦੱਸਣ ਦੀ ਅਪੀਲ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 30 ਜੂਨ ਚੰਡੀਗੜ੍ਹ ਦੇ ਬਿਜਲੀ ਵਿਭਾਗ ਨੇ ਸ਼ਹਿਰ ਵਿੱਚ ਬਿਜਲੀ ਦੀ ਮੰਗ ਨੂੰ ਸਹੀ ਢੰਗ ਨਾਲ ਪੂਰਾ ਕਰਨ ਲਈ 99 ਕਿਲੋਵਾਟ ਤੱਕ ਦੇ ਘਰੇਲੂ ਤੇ ਵਪਾਰਕ ਲੋਡ ਵਾਲੇ ਖ਼ਪਤਕਾਰਾਂ ਨੂੰ ਆਪਣਾ ਅਸਲ ਲੋਡ ਦੱਸਣ ਦੀ ਅਪੀਲ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਜੂਨ

Advertisement

ਚੰਡੀਗੜ੍ਹ ਦੇ ਬਿਜਲੀ ਵਿਭਾਗ ਨੇ ਸ਼ਹਿਰ ਵਿੱਚ ਬਿਜਲੀ ਦੀ ਮੰਗ ਨੂੰ ਸਹੀ ਢੰਗ ਨਾਲ ਪੂਰਾ ਕਰਨ ਲਈ 99 ਕਿਲੋਵਾਟ ਤੱਕ ਦੇ ਘਰੇਲੂ ਤੇ ਵਪਾਰਕ ਲੋਡ ਵਾਲੇ ਖ਼ਪਤਕਾਰਾਂ ਨੂੰ ਆਪਣਾ ਅਸਲ ਲੋਡ ਦੱਸਣ ਦੀ ਅਪੀਲ ਕੀਤੀ ਹੈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪਹਿਲੀ ਤੋਂ 31 ਜੁਲਾਈ ਤੱਕ ਆਪਣਾ ਬਿਜਲੀ ਲੋਡ ਵਧਵਾਉਣ ਵਾਲਿਆਂ ਨੂੰ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਵੱਲੋਂ 31 ਜੁਲਾਈ ਤੋਂ ਬਾਅਦ ਸ਼ਹਿਰ ਵਿੱਚ ਸਰਵੇਖਣ ਕਰਵਾਇਆ ਜਾਵੇਗਾ। ਇਸ ਦੌਰਾਨ ਘਰ ਜਾਂ ਵਪਾਰਕ ਥਾਂ ਦਾ ਲੋਡ ਲੋੜ ਨਾਲੋਂ ਵੱਧ ਪਾਇਆ ਜਾਣ ’ਤੇ ਖ਼ਪਤਕਾਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀ ਨੇ ਕਿਹਾ ਕਿ ਸਹੀ ਜਾਣਕਾਰੀ ਮਿਲਣ ਦੇ ਨਾਲ ਬਿਜਲੀ ਸਪਲਾਈ ’ਚ ਰੁਕਾਵਟਾਂ ਨੂੰ ਦੂਰ ਕੀਤਾ ਜਾਵੇਗਾ।

Advertisement