ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਜਲੀ ਕਾਮਿਆਂ ਵੱਲੋਂ ਖਰੜ ਵਿੱਚ ਰੋਸ ਰੈਲੀ

ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਟੀਐੱਸਯੂ ਡਿਵੀਜ਼ਨ ਖਰੜ ਦੇ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਡਿਵੀਜ਼ਨ ਐੱਮਐੱਸਯੂ ਦੇ ਪ੍ਰਧਾਨ ਸਿਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਜੁਆਇੰਟ ਫੋਰਮ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ 10...
ਖਰੜ ਡਿਵੀਜ਼ਨ ਦਫ਼ਤਰ ਅੱਗੇ ਰੈਲੀ ਕਰਦੇ ਹੋਏ ਬਿਜਲੀ ਕਾਮੇ।
Advertisement

ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਟੀਐੱਸਯੂ ਡਿਵੀਜ਼ਨ ਖਰੜ ਦੇ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਡਿਵੀਜ਼ਨ ਐੱਮਐੱਸਯੂ ਦੇ ਪ੍ਰਧਾਨ ਸਿਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਜੁਆਇੰਟ ਫੋਰਮ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ 10 ਅਗਸਤ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹੀ।

ਆਗੂਆਂ ਨੇ ਕਿਹਾ ਕਿ 2 ਜੂਨ ਦੀ ਮੀਟਿੰਗ ਵਿੱਚ ਕਾਫੀ ਮੰਗਾਂ ’ਤੇ ਸਹਿਮਤੀ ਬਣੀ ਸੀ ਜਿਨ੍ਹਾਂ ਨੂੰ ਲਾਗੂ ਕਰਨ ਲਈ ਪਾਵਰਕੌਮ ਮੈਨਜਮੈਂਟ ਨੇ ਦਸ ਦਿਨ ਦਾ ਸਮਾਂ ਮੰਗਿਆ ਸੀ। ਲਗਪਗ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪਾਵਰਕੌਮ ਮੈਨੇਜਮੈਂਟ ਜਾਣਬੁੱਝ ਕੇ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ।

Advertisement

ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਕਰਮਚਾਰੀਆਂ ’ਤੇ ਬਿਜਲੀ ਨਿਗਮ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਥਾਂ ਧੱਕੇ ਨਾਲ ਕੇਂਦਰੀ ਸਕੇਲ ਲਾਗੂ ਕੀਤਾ ਗਿਆ।

ਰੈਲੀ ਨੂੰ ਰੰਜੂ ਬਾਲਾ, ਪਰਮਜੀਤ ਸਿੰਘ, ਭੁਪਿੰਦਰ ਮਦਨਹੇੜੀ, ਸ਼ੇਰ ਸਿੰਘ, ਜਰਨੈਲ ਸਿੰਘ, ਯੋਗਰਾਜ ਸਿੰਘ, ਗੁਲਜ਼ਾਰ ਸਿੰਘ, ਸੁਖਵੀਰ ਸਿੰਘ, ਭਾਗ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਰਡਿਆਲਾ ਨੇ ਵੀ ਸੰਬੋਧਨ ਕੀਤਾ।

Advertisement