ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਬਿਜਲੀ ਦਫ਼ਤਰ ਖਰੜ ਵਿੱਚ ਸਮੂਹਿਕ ਛੁੱਟੀ ਕਰ ਕੇ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸਰਕਾਰ ਤੇ ਅਦਾਰੇ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮਾਰਚ ਦੀ ਅਗਵਾਈ ਸੁਖਜਿੰਦਰ ਸਿੰਘ ਅਤੇ ਸਿਮਰਪ੍ਰੀਤ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ 10 ਅਗਸਤ ਨੂੰ ਬਿਜਲੀ ਮੰਤਰੀ, ਵਿੱਤ ਮੰਤਰੀ ਅਤੇ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਤੇ ਦੋ ਜੂਨ ਨੂੰ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ। ਇਸ ਕਾਰਨ ਬਿਜਲੀ ਕਾਮਿਆਂ ਨੇ ਚੱਲ ਰਹੇ ਸੰਘਰਸ਼ ਨੂੰ ਸਮੂਹਿਕ ਛੁੱਟੀ ਭਰ ਕੇ 15 ਅਗਸਤ ਤਕ ਵਧਾ ਦਿੱਤਾ ਹੈ।
ਇਸ ਰੈਲੀ ਨੂੰ ਸੀਨੀਅਰ ਮੀਤ ਪ੍ਰਧਾਨ ਐੱਮਐੱਸਯੂ ਪੰਜਾਬ ਬਰਿੰਦਰ ਸਿੰਘ, ਸਟੇਟ ਆਗੂ ਐੱਮਐੱਸਯੂ ਰੰਜੂ ਬਾਲਾ, ਸਰਕਲ ਸਕੱਤਰ ਪਰਮਜੀਤ ਸਿੰਘ, ਭੁਪਿੰਦਰ ਮਦਨਹੇੜੀ, ਸੇਰ ਸਿੰਘ, ਜਰਨੈਲ ਸਿੰਘ, ਯੋਗਰਾਜ ਸਿੰਘ, ਗੁਲਜਾਰ ਸਿੰਘ, ਬਲਜਿੰਦਰ ਸਿੰਘ ਅਤੇ ਬਲਵਿੰਦਰ ਰਡਿਆਲਾ ਆਦਿ ਨੇ ਸੰਬੋਧਨ ਕੀਤਾ।
ਇਸ ਰੋਸ ਰੈਲੀ ਵਿੱਚ ਹਰਮਨਪ੍ਰੀਤ ਕੌਰ, ਪ੍ਰੀਤੀ ਸ਼ਰਮਾ, ਗੁਰਚਰਨਜੀਤ ਸਿੰਘ, ਮਦਨ ਲਾਲ, ਅਵਤਾਰ ਸਿੰਘ, ਰਵਿੰਦਰ ਸਿੰਘ, ਭਗਵੰਤ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ, ਕੇਵਲ ਸਿੰਘ, ਅਮਰੀਕ ਸਿੰਘ ਸਾਦਕਪੁਰ, ਗੁਰਪ੍ਰੀਤ ਸਿੰਘ, ਗੁਰਬਚਨ ਸਿੰਘ, ਸਮਸੇਰ ਸਿੰਘ, ਸੋਹਣ ਸਿੰਘ, ਕਾਕਾ ਸਿੰਘ, ਪਰਮਿੰਦਰ ਸਿੰਘ, ਜਸਬੀਰ ਸਿੰਘ ਅਤੇ ਪਰਮਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਕਾਮੇ ਸ਼ਾਮਲ ਹੋਏ।