ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਜੂਨ
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਨੂੰ ਠੱਲ੍ਹ ਪੈਣ ਤੋਂ ਬਾਅਦ ਹੁਣ ਕੋਵਿਡ ਦੇ ਨਵੇਂ ਵੈਰੀਐਂਟ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਜਾ ਕੇ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ। ਇਹ ਸਹੂਲਤ ਰੋਜ਼ਾਨਾ ਮੁਫ਼ਤ ਉਪਲਬਧ ਕਰਵਾਈ ਜਾਂਦੀ ਹੈ। ਉਨ੍ਹਾਂ ਡੇਂਗੂ ਤੋਂ ਬਚਾਅ ਲਈ ਵੀ ਹਦਾਇਤਾਂ ਦਿੱਤੀਆਂ।