DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਹੱਕਾਂ ਦੀ ਰੱਖਿਆ ’ਤੇ ਜ਼ੋਰ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਪ ਚੇਅਰਮੈਨ ਸੁਰਿੰਦਰ ਕਲਿਆਣ। -ਫੋਟੋ: ਚਿੱਲਾ
Advertisement

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਸੁਰਿੰਦਰ ਕਲਿਆਣ ਨੇ ਅੱਜ ਇੱਥੇ ਕਿਹਾ ਕਿ ਸੂਬੇ ਭਰ ਵਿੱਚ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਕਮਿਸ਼ਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਜ਼ਿਲ੍ਹੇ ਦੇ ਦੌਰੇ ਦੌਰਾਨ ਉਨ੍ਹਾਂ ਨੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਸਫ਼ਾਈ ਸੇਵਕਾਂ ਨਾਲ ਸਬੰਧਤ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੁਰਾਲੀ, ਮੁਹਾਲੀ ਅਤੇ ਨਵਾਂ ਗਾਉਂ ਦੇ ਸਫ਼ਾਈ ਸੇਵਕ ਯੂਨੀਅਨਾਂ ਦੇ ਪ੍ਰਤੀਨਿਧੀਆਂ ਸ਼ੇਖਰ ਕੁਮਾਰ, ਅਜੀਤ ਸਿੰਘ ਅਤੇ ਨਰੇਸ਼ ਕੁਮਾਰ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਨਗਰ ਨਿਗਮ/ਕੌਂਸਲਾਂ ਨੂੰ ਨਿਰਦੇਸ਼ ਦਿੱਤਾ ਕਿ ਰੈਗੂਲਰਾਈਜੇਸ਼ਨ ਦੇ ਮਾਮਲੇ ਬਿਨਾਂ ਦੇਰੀ ਸਥਾਨਕ ਸਰਕਾਰ ਵਿਭਾਗ ਨੂੰ ਭੇਜੇ ਜਾਣ। ਉਪ ਚੇਅਰਮੈਨ ਨੇ ਸਫ਼ਾਈ ਸੇਵਕਾਂ ਲਈ ਚੰਗੀਆਂ ਕੰਮ ਕਾਰ ਦੀਆਂ ਹਾਲਤਾਂ ਅਤੇ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ।

Advertisement

ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਜਸਜੀਤ ਸਿੰਘ ਨੇ ਉਪ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਅੱਜ ਦੇ ਦੌਰੇ ਦੌਰਾਨ ਉਠਾਏ ਗਏ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਈ ਓ ਰਵਨੀਤ ਸਿੰਘ, ਸੁਖਦੇਵ ਸਿੰਘ, ਰਜਨੀਸ਼ ਸੂਦ, ਪਰਵਿੰਦਰ ਸਿੰਘ ਭੱਟੀ, ਮਨਪ੍ਰੀਤ ਸਿੰਘ, ਹੈਲਥ ਅਫ਼ਸਰ ਡਾ. ਸੰਜੀਵ ਕੰਬੋਜ, ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਦਰਸ਼ਨਜੀਤ ਸਿੰਘ, ਡਿਪਟੀ ਡੀ ਈ ਓ (ਸੈਕੰਡਰੀ) ਅੰਗਰੇਜ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਅਤੇ ਏ ਡੀ ਸੀ ਦਫ਼ਤਰ ਤੋਂ ਜੁਆਇੰਟ ਡਿਪਟੀ ਡਾਇਰੈਕਟਰ ਵਰਿੰਦਰ ਜੈਨ ਹਾਜ਼ਰ ਸਨ।

Advertisement

Advertisement
×