ਸਫ਼ਾਈ ਕਾਮਿਆਂ ਦੀਆਂ ਨੌਕਰੀਆਂ ਬਹਾਲ ਕਰਨ ’ਤੇ ਜ਼ੋਰ

ਸਫ਼ਾਈ ਕਾਮਿਆਂ ਦੀਆਂ ਨੌਕਰੀਆਂ ਬਹਾਲ ਕਰਨ ’ਤੇ ਜ਼ੋਰ

ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਕਾਂਗਰਸੀ ਕੌਂਸਲਰ।

ਖੇਤਰੀ ਪ੍ਰਤੀਨਿਧ

ਚੰਡੀਗੜ੍ਹ, 28 ਜਨਵਰੀ

ਨਗਰ ਨਿਗਮ ਚੰਡੀਗੜ੍ਹ ਦੇ ਕਾਂਗਰਸੀ ਕੌਂਸਲਰਾਂ ਦੇ ਵਫ਼ਦ ਨੇ ਅੱਜ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨਾਲ ਮੁਕਲਾਤ ਕੀਤੀ ਅਤੇ ਸਫ਼ਾਈ ਕੰਪਨੀ ਵੱਲੋਂ ਕੱਢੇ ਗਏ ਕਰਮਚਾਰੀਆਂ ਬਾਰੇ ਮੰਗ ਪੱਤਰ ਦਿੱਤਾ। ਵਫਦ ਵਿੱਚ ਸ਼ਾਮਲ ਕਾਂਗਰਸ ਪਾਰਟੀ ਦੇ ਕੌਂਸਲਰਾਂ ਗੁਰਪ੍ਰੀਤ ਸਿੰਘ ਗਾਬੀ, ਜਸਬੀਰ ਸਿੰਘ ਬੰਟੀ, ਕੁਲਦੀਪ ਅਤੇ ਸਚਿਨ ਗਾਲਵ ਨੇ ਕਮਿਸ਼ਨਰ ਨੂੰ ਦਿੱਤੇ ਪੱਤਰ ਵਿੱਚ ਮੰਗ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਦਾ ਜ਼ਿੰਮੇਵਾਰੀ ਸੰਭਾਲਣ ਵਾਲੀ ਲਾਇਜ਼ਨ ਕੰਪਨੀ ਵੱਲੋਂ ਨੌਕਰੀ ਤੋਂ ਫਾਰਗ ਕੀਤੇ ਚਾਰ ਸਫ਼ਾਈ ਕਰਮਚਾਰੀਆਂ ਨੂੰ ਬਹਾਲ ਕੀਤਾ ਜਾਵੇ।

ਕੌਂਸਲਰਾਂ ਨੇ ਨਿਗਮ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਇਹ ਸਫ਼ਾਈ ਕਰਮਚਾਰੀ ਆਪਣੇ ਹੱਕ ਦੀ ਮੰਗ ਕਰ ਰਹੇ ਸਨ ਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਗਲਤ ਆਧਾਰ ’ਤੇ ਨੌਕਰੀ ਤੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਨੌਕਰੀ ਤੋਂ ਕੋਈ ਆਪਣੇ ਪਰਿਵਾਰ ਦਾ ਪਾਲਣ ਕਿਵੇਂ ਕਰ ਸਕਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਨੌਕਰੀ ’ਤੇ ਬਹਾਲ ਕਰਵਾਇਆ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All