ਮੁਹਾਲੀ ਹਵਾਈ ਅੱਡੇ ਰਾਹੀਂ ਪੁੱਜਣ ਵਾਲੇ ਡੈਲੀਗੇਟਾਂ ਦੀ ਸੁਰੱਖਿਆ ’ਤੇ ਜ਼ੋਰ : The Tribune India

ਮੁਹਾਲੀ ਹਵਾਈ ਅੱਡੇ ਰਾਹੀਂ ਪੁੱਜਣ ਵਾਲੇ ਡੈਲੀਗੇਟਾਂ ਦੀ ਸੁਰੱਖਿਆ ’ਤੇ ਜ਼ੋਰ

ਮੁਹਾਲੀ ਹਵਾਈ ਅੱਡੇ ਰਾਹੀਂ ਪੁੱਜਣ ਵਾਲੇ ਡੈਲੀਗੇਟਾਂ ਦੀ ਸੁਰੱਖਿਆ ’ਤੇ ਜ਼ੋਰ

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 30 ਨਵੰਬਰ

ਮੁਹਾਲੀ ਹਵਾਈ ਅੱਡੇ ਦੀ ਬਾਹਰੀ ਦਿੱਖ ਬਦਲਣ ਦੇ ਨਾਲ-ਨਾਲ ਸ਼ਹਿਰ ਦੇ ਸੁੰਦਰੀਕਰਨ ਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਏਅਰਪੋਰਟ ਅਥਾਰਟੀ, ਗਮਾਡਾ, ਨਗਰ ਨਿਗਮ, ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਗੌਰਤਲਬ ਹੈ ਕਿ ਭਾਰਤ ਪਹਿਲੀ ਦਸੰਬਰ ਤੋਂ 30 ਨਵੰਬਰ 2023 ਤੱਕ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸਮੂਹ ਦੀ ਪ੍ਰਧਾਨਗੀ ਸੰਭਾਲੇਗਾ। ਇਸ ਸਬੰਧੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਵੀ ਅਹਿਮ ਮੀਟਿੰਗਾਂ ਹੋਣੀਆਂ ਹਨ ਜਿਸ ਵਿੱਚ 40 ਦੇਸ਼ਾਂ/ਕੌਮਾਂਤਰੀ ਸੰਸਥਾਵਾਂ ਦੇ ਵਿਦੇਸ਼ੀ ਡੈਲੀਗੇਟ ਸ਼ਾਮਲ ਹੋਣਗੇ। ਇਹ ਸਾਰੇ ਡੈਲੀਗੇਟ, ਮੁਹਾਲੀ ਕੌਮਾਂਤਰੀ ਏਅਰਪੋਰਟ ਰਾਹੀਂ ਉਕਤ ਮੀਟਿੰਗਾਂ ਵਿੱਚ ਸ਼ਾਮਲ ਹੋਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਹਾਲੀ ਏਅਰਪੋਰਟ ਤੋਂ ਚੰਡੀਗੜ੍ਹ ਦੇ ਰਸਤੇ ’ਤੇ ਜੀ-20 ਗਰੁੱਪ ਵਿੱਚ ਸ਼ਾਮਲ ਦੇਸ਼ਾਂ ਦੇ ਝੰਡੇ ਲਗਾਉਣ ਲਈ ਏਅਰਪੋਰਟ ਅਥਾਰਟੀ ਨੂੰ ਕਿਹਾ ਗਿਆ ਹੈ ਜਦਕਿ ਗਮਾਡਾ ਨੂੰ ਏਅਰਪੋਰਟ ਤੋਂ ਚੰਡੀਗੜ੍ਹ ਜਾਣ ਵਾਲੇ ਸੜਕੀ ਰਸਤਿਆਂ ’ਤੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਨਗਰ ਨਿਗਮ ਨੂੰ ਸ਼ਹਿਰ ਦੀ ਸਫ਼ਾਈ ਅਤੇ ਰਸਤਿਆਂ ਦੇ ਸੁੰਦਰੀਕਰਨ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆ ਹਨ। ਸੁਰੱਖਿਆ ਪ੍ਰਬੰਧਾਂ ਸਬੰਧੀ ਪੁਲੀਸ ਨੂੰ ਹਵਾਈ ਅੱਡੇ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ’ਤੇ ਪੈਂਦੇ ਟਰੈਫ਼ਿਕ ਕਰਾਸਿੰਗ ਪੁਆਇੰਟ ਅਤੇ ਵਿਦੇਸ਼ੀ ਮਹਿਮਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਾਮਲੇ ਵਿੱਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਏਡੀਸੀ (ਜ) ਅਮਨਿੰਦਰ ਕੌਰ ਬਰਾੜ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤਰਸੇਮ ਚੰਦ, ਗਮਾਡਾ ਦੇ ਅਧਿਕਾਰੀ ਪੰਕਜ ਕੁਮਾਰ, ਏਅਰਪੋਰਟ ਅਥਾਰਟੀ ਤੋਂ ਰਾਕੇਸ਼.ਆਰ. ਸਹਾਏ ਸਮੇਤ ਨਗਰ ਨਿਗਮ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All