ਮੁਲਾਜ਼ਮ ਆਗੂ ਨੇ ਪ੍ਰਸ਼ਾਸਕੀ ਅਫਸਰ ਵਜੋਂ ਅਹੁਦਾ ਸੰਭਾਲਿਆ
ਮੁਲਾਜ਼ਮਾਂ ਜਥੇਬੰਦੀ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦੀ ਨਿਯੁਕਤੀ ਸਕੱਤਰੇਤ ਪ੍ਰਸ਼ਾਸਨ ਵੱਲੋਂ ਪ੍ਰਸ਼ਾਸ਼ਕੀ ਅਫ਼ਸਰ-2 ਵਜੋਂ ਕੀਤੀ ਗਈ ਹੈ ਜਿਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ-2 ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਖਹਿਰਾ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਲਾਈ ਗਈ ਇਸ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਹੋਰ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਸੁਖਚੈਨ ਖਹਿਰਾ ਨੂੰ ਮਿਲ ਕੇ ਵਧਾਈ ਦਿੱਤੀ ਗਈ। ਪੰਜਾਬ ਸਕੱਤਰੇਤ ਪਰਸਨਲ ਸਟਾਫ਼ ਐਸੋਸੀਏਸ਼ਨ ਤੇ ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਅਤ ਸਿੰਘ ਔਜਲਾ, ਜੁਆਇੰਟ ਐਕਸ਼ਨ ਕਮੇਟੀ ਤੇ ਸਾਹਿਤ ਸਭਾ ਦੇ ਸਰਪ੍ਰਸਤ ਅਧੀਨ ਸਕੱਤਰ ਪਰਮਦੀਪ ਸਿੰਘ ਭਬਾਤ ਤੇ ਹੋਰਨਾਂ ਨੇ ਸੁਖਚੈਨ ਖਹਿਰਾ ਨੂੰ ਮਿਲ ਕੇ ਵਧਾਈ ਦਿੱਤੀ। ਇਸ ਮੌਕੇ ਕੁਲਵੰਤ ਸਿੰਘ, ਅਲਕਾ ਚੋਪੜਾ, ਮਨਜੀਤ ਸਿੰਘ, ਗੁਰਿੰਦਰ ਬੈਦਵਾਨ, ਜਗਤਾਰ ਸਿੰਘ ਕੁੰਭੜਾ, ਜਗਦੀਸ਼ ਕਪਿਲ, ਬਲਜੀਤ ਸਿੰਘ, ਹਰਨੇਕ ਮੁੰਧੋਂ ਨੇ ਖਹਿਰਾ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।
