ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁਲਾਜ਼ਮਾਂ ਵੱਲੋਂ ਸਰਕਾਰ ਦੀ ਨਿਖੇਧੀ

ਪੱਤਰ ਪ੍ਰੇਰਕ ਚੰਡੀਗੜ੍ਹ, 25 ਜੂਨ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਾਰੀ ਉਮਰ ਵਿੱਚ ਜਮ੍ਹਾਂ ਕਰਵਾਏ ਜੀਪੀਐੱਫ ਦੇ ਭੁਗਤਾਨ ਕਰਨ...
Advertisement

ਪੱਤਰ ਪ੍ਰੇਰਕ

ਚੰਡੀਗੜ੍ਹ, 25 ਜੂਨ

Advertisement

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਾਰੀ ਉਮਰ ਵਿੱਚ ਜਮ੍ਹਾਂ ਕਰਵਾਏ ਜੀਪੀਐੱਫ ਦੇ ਭੁਗਤਾਨ ਕਰਨ ਵਿੱਚ ਮਹੀਨਿਆਂ ਬੱਧੀ ਦੇਰੀ ਕੀਤੀ ਜਾ ਰਹੀ ਹੈ। ਇਸ ਨਾਲ ਸਰਕਾਰ ਦੇ ਖਜ਼ਾਨੇ ਕਦੇ ਖਾਲੀ ਨਾ ਹੋਣ ਵਾਲੇ ਬਿਆਨ ਖੋਖਲੇ ਸਾਬਤ ਹੋਣ ਲੱਗੇ ਹਨ। ਉਨ੍ਹਾਂ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀਐੱਫ ਐਡਵਾਂਸ, ਜੀਪੀਐੱਫ ਫਾਈਨਲ ਪੇਮੈਂਟ ਅਤੇ ਲੀਵ ਐਨਕੈਸ਼ਮੈਂਟ ਬਿੱਲਾਂ ਦੇ ਭੁਗਤਾਨ ਖਜ਼ਾਨਾ ਦਫਤਰਾਂ ਨੂੰ ਜ਼ੁਬਾਨੀ ਹੁਕਮ ਦੇ ਕੇ ਰੋਕੇ ਗਏ ਹਨ।

Advertisement