ਮੁਲਾਜ਼ਮਾਂ ਦੀ ਭੁੱਖ ਹੜਤਾਲ
ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਰੋਸ ਰੈਲੀ ਕੀਤੀ। ਇਸ ਮੌਕੇ ਉਨ੍ਹਾਂ ਪੁੱਡਾ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਮੰਗਾਂ...
ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਰੋਸ ਰੈਲੀ ਕੀਤੀ। ਇਸ ਮੌਕੇ ਉਨ੍ਹਾਂ ਪੁੱਡਾ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਜ਼ਿਕਰਯੋਗ ਹੈ ਕਿ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਮੰਗਾਂ ਮਨਵਾਉਣ ਲਈ ਕਾਫ਼ੀ ਸਮੇਂ ਤੋਂ ਲੜੀਵਾਰ ਭੁੱਖ ਹੜਤਾਲ ਵੀ ਆਰੰਭ ਕੀਤੀ ਹੋਈ ਹੈ ਜਿਸ ਵਿਚ ਅੱਜ ਯੂਨੀਅਨ ਆਗੂ ਹਰੀਸ਼ ਗੁਪਤਾ, ਅਕਲੇਸ਼ ਸ਼ਰਮਾ, ਜਸਵਿੰਦਰ ਸਿੰਘ, ਪੂਰਨ ਸਿੰਘ ਤੇ ਪਰਸ ਰਾਮ ਲੜੀਵਾਰ ਭੁੱਖ ਹੜਤਾਲ ’ਤੇ ਬੇਠੈ।
ਇਸ ਮੌਕੇ ਯੂਨੀਅਨ ਦੇ ਆਗੂਆਂ ਸੁਖਦੇਵ ਸਿੰਘ ਸੈਣੀ, ਸ਼ਿੰਗਾਰਾ ਸਿੰਘ ਤੇ ਹਰਮਿੰਦਰ ਸਿੰਘ ਆਦਿ ਨੇ 1 ਜਨਵਰੀ 2004 ਤੋਂ ਪਹਿਲਾਂ ਭਰਤੀ ਹੋਏ ਪੁੱਡਾ ਦੇ ਸਮੂਹ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਲਾਗੂ ਕਰਨ, ਪੁੱਡਾ ਅਤੇ ਸਮੂਹ ਅਥਾਰਿਟੀਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਹਰ ਸਾਲ ਦੀ ਤਰ੍ਹਾਂ ਪੁੱਡਾ ਕਰਮਚਾਰੀ (ਸਰਵਿਸ) ਰੈਗੂਲੇਸ਼ਨ 1999 ਦੇ ਉਪਬੰਧਾਂ ਅਨੁਸਾਰ ਬੋਨਸ/ਐਕਸਗ੍ਰੇਸ਼ੀਆ ਦੇਣ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੁੱਡਾ ਮੁਲਾਜ਼ਮਾਂ ਵਲੋਂ ਇਸ ਤੋਂ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਪੁੱਡਾ ਦਫ਼ਤਰ ਦੇ ਸੇਵਾਦਾਰ ਸਤਪਾਲ ਲਖੇਤਰਾ ਦੀ ਸੇਵਾਮੁਕਤ ਹੋਣ ਤੋਂ ਬਾਅਦ ਪੈਨਸ਼ਨ ਨਾ ਮਿਲਣ ਕਾਰਨ ਆਰਥਿਕ ਤੰਗੀ ਦੇ ਚੱਲਦਿਆਂ ਪੁੱਡਾ ਦਫ਼ਤਰ ਵਿੱਚ ਹੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਕਾਰਨਾਂ ਕਰਕੇ ਜੇਕਰ ਕੋਈ ਹੋਰ ਮੁਲਾਜ਼ਮ ਵੀ ਇਸ ਤਰ੍ਹਾਂ ਦਾ ਕਦਮ ਚੁੱਕਦਾ ਹੈ ਤਾਂ ਪੰਜਾਬ ਸਰਕਾਰ ਅਤੇ ਪੁੱਡਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

