DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Employees Loan: ਮੁਲਾਜ਼ਮਾਂ ਨੂੰ 10 ਹਜ਼ਾਰ ਰੁਪਏ ਵਿਆਜ ਮੁਕਤ ਕਰਜ਼ਾ ਮਿਲੇਗਾ

ਮੁਲਾਜ਼ਮ 6 ਨਵੰਬਰ ਤੱਕ ਲੈ ਸਕਦੇ ਹਨ ਪੇਸ਼ਗੀ ਰਕਮ: Harpal Cheema

  • fb
  • twitter
  • whatsapp
  • whatsapp
Advertisement
Punjab Employees Loan: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਦਰਜਾ ਚਾਰ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਕਰਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਮੁਲਾਜ਼ਮ 6 ਨਵੰਬਰ ਤੱਕ ਸਰਕਾਰੀ ਖ਼ਜ਼ਾਨੇ ਵਿੱਚੋਂ ਪੇਸ਼ਗੀ ਰਾਸ਼ੀ ਲੈ ਸਕਦੇ ਹਨ। ਇਸ ਤੋਂ ਬਾਅਦ ਇਹ ਪੇਸ਼ਗੀ ਰਾਸ਼ੀ ਪੰਜ ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਵਸੂਲੀ ਜਾਵੇਗੀ, ਜਿਸ ਦੀ ਕਟੌਤੀ ਮੁਲਾਜ਼ਮਾਂ ਦੀ ਦਸੰਬਰ 2026 ਦੀ ਤਨਖ਼ਾਹ ਤੋਂ ਸ਼ੁਰੂ ਹੋਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤ ਵਰ੍ਹੇ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖ਼ੁਸ਼ੀ-ਖ਼ੁਸ਼ੀ ਦੀਵਾਲੀ ਮਨਾ ਸਕਣ। ਇਹ ਪੇਸ਼ਗੀ ਰਕਮ ਸੂਬੇ ਦੇ ਤਕਰੀਬਨ 34,604 ਦਰਜਾ ਚਾਰ ਮੁਲਾਜ਼ਮਾਂ ਲਈ ਮੁਹੱਈਆ ਹੈ। ਜੇ ਹਰ ਯੋਗ ਮੁਲਾਜ਼ਮ ਕਰਜ਼ਾ ਲੈਣਾ ਚਾਹੁੰਦਾ ਹੈ ਤਾਂ ਸੂਬੇ ਲਈ ਕੁੱਲ ਸੰਭਾਵੀ ਖ਼ਰਚਾ 34.60 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਲਈ ਉਹ ਆਪਣੇ ਦਰਜਾ ਚਾਰ ਮੁਲਾਜ਼ਮਾਂ ਲਈ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਕਰਜ਼ਾ ਜਾਰੀ ਕਰ ਰਹੀ ਹੈ।

Advertisement

Advertisement

Advertisement
×