ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਲੜੂ ਨੇੜੇ ਪੁਲੀਸ ਅਤੇ ਲੁਟੇਰਿਆਂ ਵਿਚਾਲੇ ਮੁਕਾਬਲਾ

ਇਕ ਲੁਟੇਰਾ ਜ਼ਖ਼ਮੀ ਤੇ ਦੂਜਾ ਫ਼ਰਾਰ; ਪੁਲੀਸ ਕਰ ਰਹੀ ਹੈ ਮਾਮਲੇ ਦੀ ਜਾਂਚ
ਘਟਨਾ ਸਥਾਨ ’ਤੇ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ।
Advertisement

ਸਰਬਜੀਤ ਸਿੰਘ ਭੱਟੀ

ਲਾਲੜੂ, 17 ਨਵੰਬਰ

Advertisement

ਮੁਹਾਲੀ ਜ਼ਿਲ੍ਹੇ ਦੇ ਲਾਲੜੂ ਥਾਣਾ ਖੇਤਰ ਦੇ ਲੈਹਲੀ ਇਲਾਕੇ ਵਿੱਚ ਅੱਜ ਸਵੇਰੇ ਪੁਲੀਸ ਅਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਹਮਲਾਵਰਾਂ ਨੇ ਪਿੱਛਾ ਕਰ ਰਹੀ ਪੁਲੀਸ ਦੀ ਗੱਡੀ ’ਤੇ ਤਿੰਨ ਗੋਲੀਆਂ ਚਲਾਈਆਂ।

ਪੁਲੀਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਸਤਿੰਦਰ ਸਿੰਘ ਸੱਤੀ ਵਾਸੀ ਦੰਦਰਾਲਾ (ਡੇਰਾਬੱਸੀ) ਜ਼ਖ਼ਮੀ ਹੋ ਗਿਆ, ਜਦਕਿ ਉਸ ਦਾ ਦੂਜਾ ਸਾਥੀ ਫ਼ਰਾਰ ਹੋ ਗਿਆ। ਜ਼ਖ਼ਮੀ ਮੁਲਜ਼ਮ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਮੌਕੇ ਤੋਂ ਇੱਕ ਮੋਟਰਸਾਈਕਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਫ਼ਰਾਰ ਵਿਅਕਤੀ ਦੀ ਭਾਲ ਜਾਰੀ ਹੈ।

ਐੱਸਪੀ (ਦਿਹਾਤੀ) ਮੁਹਾਲੀ ਮਨਪ੍ਰੀਤ ਸਿੰਘ ਅਤੇ ਡੀਐੱਸਪੀ ਸਬ ਡਿਵੀਜ਼ਨ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ 3 ਨਵੰਬਰ ਅਤੇ 11 ਨਵੰਬਰ ਨੂੰ ਚੰਡੀਗੜ੍ਹ-ਅੰਬਾਲਾ ਹਾਈਵੇਅ ’ਤੇ ਬੰਦੂਕ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਦੀਆਂ ਘਟਨਾਵਾਂ ਵਾਪਰੀਆਂ ਸਨ, ਜਿਸ ਸਬੰਧ ਵਿੱਚ ਦੋ ਐੱਫਆਈਆਰ ਦਰਜ ਕਰ ਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਸਤਿੰਦਰ ਸਿੰਘ ਸੱਤੀ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਇਸ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਅੱਜ ਉਹ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਲੈਹਲੀ ਇਲਾਕੇ ਵਿੱਚ ਕਿਤੇ ਜਾ ਰਿਹਾ ਸੀ। ਡੀਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਲੈਹਲੀ ਇਲਾਕੇ ਵਿੱਚ ਹਾਈਵੇਅ 'ਤੇ ਇੱਕ ਡਰੇਨ ਨੇੜੇ ਪੁਲੀਸ ਦੀ ਗੱਡੀ ’ਤੇ ਤਿੰਨ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਦਾ ਪਿੱਛਾ ਕੀਤਾ। ਪੁਲੀਸ ਦੀ ਜਵਾਬੀ ਫਾਇਰਿੰਗ ਵਿੱਚ ਸਤਿੰਦਰ ਸੱਤੀ ਦੀ ਲੱਤ ’ਚ ਗੋਲੀ ਲੱਗ ਗਈ, ਜਦਕਿ ਉਸ ਦਾ ਸਾਥੀ ਝਾੜੀਆਂ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਉਸ ਦੀ ਭਾਲ ਕੀਤੀ ਜਾ ਰਹੀ ਹੈ।

ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਮੁਲਜ਼ਮ ਨੂੰ ਹਸਪਤਾਲ ਲਿਜਾਂਦੇ ਹੋਏ ਪੁਲੀਸ ਮੁਲਾਜ਼ਮ।

ਜ਼ਖ਼ਮੀ ਸਤਿੰਦਰ ਸੱਤੀ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ਤੋਂ ਇੱਕ ਮੋਟਰਸਾਈਕਲ ਅਤੇ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Advertisement
Show comments