DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਵਾਜਾਈ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਆ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 29 ਦਸੰਬਰ ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਨੇ ਕਿਹਾ ਹੈ ਕਿ ਭਾਰਤ ਵਿਚ ਸੜਕ ਹਾਦਸੇ ਇਕ ਗੰਭੀਰ ਸਮੱਸਿਆ ਹੈ ਤੇ ਚਿੰਤਾ ਦਾ ਵਿਸ਼ਾ ਹੈ ਤੇ ਇਸ ’ਤੇ ਗੌਰ ਜ਼ਰੂਰ ਹੋਣੀ ਚਾਹੀਦੀ ਹੈ। ਭਾਰਤ ਵਿਚ ਸੜਕ ਹਾਦਸਿਆਂ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਸ਼ਾਹਬਾਦ ਮਾਰਕੰਡਾ, 29 ਦਸੰਬਰ

Advertisement

ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਨੇ ਕਿਹਾ ਹੈ ਕਿ ਭਾਰਤ ਵਿਚ ਸੜਕ ਹਾਦਸੇ ਇਕ ਗੰਭੀਰ ਸਮੱਸਿਆ ਹੈ ਤੇ ਚਿੰਤਾ ਦਾ ਵਿਸ਼ਾ ਹੈ ਤੇ ਇਸ ’ਤੇ ਗੌਰ ਜ਼ਰੂਰ ਹੋਣੀ ਚਾਹੀਦੀ ਹੈ। ਭਾਰਤ ਵਿਚ ਸੜਕ ਹਾਦਸਿਆਂ ਦੀ ਮੁੱਖ ਵਜ੍ਹਾ ਇਹ ਹੈ ਕਿ ਇਥੋਂ ਦੇ ਲੋਕ ਸੜਕ ਨਿਯਮਾਂ ਪ੍ਰਤੀ ਜ਼ਿਆਦਾ ਜਾਗਰੂਕ ਨਹੀਂ। ਮਾਪਿਆਂ ਨੂੰ ਆਪਣੇ ਬੱਚਿਆਂ ਦੀ ਜ਼ਿੰਦਗੀ ਬਚਾਉਣ ਲਈ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣੀ ਹੋਵੇਗੀ। ਇਹ ਵਿਚਾਰ ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਨੇ ਆਵਾਜਾਈ ਸੁਰੱਖਿਆ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੜਕਾਂ ਦਾ ਜ਼ਿਆਦਾ ਮਹੱਤਵ ਹੈ ਪਰ ਸੜਕ ਸੁਰੱਖਿਆ ਨੂੰ ਲੈ ਕੇ ਆਮ ਲੋਕਾਂ ਵਿਚ ਜਾਗਰੂਕਤਾ ਨਹੀਂ ਹੈ। ਨਿਯਮਾਂ ਦੀ ਪਾਲਣਾ ਕਰ ਕੇ ਅਸੀਂ ਆਪਣੇ ਨਾਲ ਨਾਲ ਕਈ ਜ਼ਿੰਦਗੀਆਂ ਨੂੰ ਦੁਰਘਟਨਾ ਹੋਣ ਤੋਂ ਬਚਾ ਸਕਦੇ ਹਾਂ ਜਿਸ ਤਰ੍ਹਾਂ ਸੜਕ ਹਾਦਸੇ ਤੇਜ਼ੀ ਨਾਲ ਵੱਧ ਰਹੇ ਹਨ ਉਹ ਮਾਨਵ ਜਾਤੀ ਲਈ ਕਾਫੀ ਦੁੱਖਦ ਤੇ ਸ਼ਰਮਨਾਕ ਹਨ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਵਿਚ ਜ਼ਿਆਦਾ ਨੁਕਸਾਨ ਨੌਜਵਾਨਾਂ ਦਾ ਹੋ ਰਿਹਾ ਹੈ ,ਇਸ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਚਲਾਨ ਦੇ ਡਰ ਤੋਂ ਨਹੀਂ ਬਲਕਿ ਜਾਗਰੂਕਤਾ ਨਾਲ ਕੀਤੀ ਜਾਏ। ਦੋਪਹੀਆ ਵਾਹਨ ’ਤੇ ਹੈਲਮੇਟ, ਕਾਰ ਤੇ ਹੋਰ ਵਾਹਨਾਂ ਲਈ ਸੀਟ ਬੈਲਟ ਦਾ ਪ੍ਰਯੋਗ ਜ਼ਰੂਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪੁਲੀਸ ਵਲੋਂ ਸਮੇਂ ਸਮੇਂ ’ਤੇ ਸਕੂਲਾਂ ਤੇ ਕਾਲਜਾਂ ਵਿਚ ਮੁਹਿੰਮ ਚਲਾ ਕੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਥਾਣਾ ਇੰਚਾਰਜਾਂ ਨੂੰ ਆਦੇਸ਼ ਦਿੱਤੇ ਕਿ ਸਰਦੀ ਦੇ ਮੌਸਮ ਵਿਚ ਵਾਹਨ ਚਾਲਕ ਲਾਪ੍ਰਵਾਹੀ ਵਰਤਦੇ ਹਨ। ਧੁੰਦ ਦੀ ਵਜ੍ਹਾ ਨਾਲ ਸੜਕਾਂ ’ਤੇ ਟ੍ਰੈਫਿਕ ਜ਼ਿਆਦਾ ਹੋਣ ਨਾਲ ਭੀੜ ਰਹਿੰਦੀ ਹੈ, ਇਸ ਲਈ ਸੜਕਾਂ ਦੀ ਵਿਸ਼ੇਸ਼ ਨਿਗਰਾਨੀ ਰੱਖੀ ਜਾਏ।

Advertisement

Advertisement
×