ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐਨਹਾਂਸਮੈਂਟ ਕਮੇਟੀ ਵੱਲੋਂ ਗਮਾਡਾ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

ਐਨਹਾਂਸਮੈਂਟ ਰਾਸ਼ੀ ਘਟਾਉਣ ਦੇ ਪੰਜਾਬ ਸਰਕਾਰ ਦੇ ਪੱਤਰ ਨੂੰ ਲਾਗੂ ਨਾ ਕਰਨ ’ਤੇ ਰੋਸ
Advertisement

ੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 25 ਮਾਰਚ

Advertisement

ਇੱਥੋਂ ਦੇ ਸੈਕਟਰ 76-80 ਦੀ ਐਨਹਾਂਸਮੈਂਟ ਸੰਘਰਸ਼ ਕਮੇਟੀ ਮੁਹਾਲੀ ਨੇ ਗਮਾਡਾ ਖ਼ਿਲਾਫ਼ ਲੜੀਵਾਰ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਸੈਕਟਰ-79 ਐਨਹਾਂਸਮੈਂਟ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਜਿਸ ਵਿੱਚ ਉਕਤ ਸੈਕਟਰਾਂ ਦੇ ਵਸਨੀਕਾਂ ਅਤੇ ਅਲਾਟੀਆਂ ਨੇ ਜੈਕਾਰੇ ਛੱਡ ਕੇ ਸੰਘਰਸ਼ ਵਿੱਢਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦਿੱਤੀ। ਜ਼ਿਕਰਯੋਗ ਹੈ ਕਿ ਇਸ ਸਬੰਧੀ ਮੁੱਖ ਮੰਤਰੀ, ਮੁੱਖ ਸਕੱਤਰ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਗਮਾਡਾ ਨੇ ਸੈਕਟਰ ਵਾਸੀਆਂ ਤੋਂ ਐਨਹਾਂਸਮੈਂਟ ਵਜੋਂ ਵਸੂਲੀ ਜਾ ਰਹੀ 2564 ਰੁਪਏ ਦੀ ਰਾਸ਼ੀ 824 ਰੁਪਏ ਪ੍ਰਤੀ ਮੀਟਰ ਘਟਾਉਣ ਦਾ ਭਰੋਸਾ ਦਿੱਤਾ ਸੀ। ਇਸ ਸਬੰਧੀ ਬਕਾਇਦਾ ਪੱਤਰ ਵੀ ਲਿਖਿਆ ਗਿਆ ਸੀ ਪ੍ਰੰਤੂ ਹੁਣ ਤੱਕ ਸੈਕਟਰ ਵਾਸੀਆਂ ਨੂੰ ਕੋਈ ਰਾਹਤ ਨਹੀਂ ਮਿਲੀ।

ਇਸ ਮੌਕੇ ਕੌਂਸਲਰ ਹਰਜੀਤ ਸਿੰਘ ਬੈਦਵਾਨ, ਸੈਕਟਰ-78 ਦੇ ਪ੍ਰਧਾਨ ਮੇਜਰ ਸਿੰਘ, ਸੈਕਟਰ-79 ਦੇ ਪ੍ਰਧਾਨ ਹਰਦਿਆਲ ਸਿੰਘ ਬਡਬਰ, ਸਮਾਜ ਸੇਵੀ ਨਵਜੋਤ ਸਿੰਘ ਬਾਛਲ, ਦਿਆਲ ਚੰਦ, ਜਰਨੈਲ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ, ਗੁਰਜੀਤ ਸਿੰਘ ਗਿੱਲ, ਐਮਪੀ ਸਿੰਘ ਨੇ ਵਿਚਾਰ ਸਾਂਝੇ ਕੀਤੇ।

ਹਰਦਿਆਲ ਚੰਦ ਬਡਬਰ ਨੇ ਐਨਹਾਂਸਮੈਂਟ ਦਾ ਸਖ਼ਤ ਵਿਰੋਧ ਕਰਦਿਆਂ ਸੈਕਟਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਕਾਂ ਵਿੱਚ ਆਵਾਰਾ ਕੁੱਤਿਆਂ ਨੂੰ ਰੋਟੀ ਅਤੇ ਹੋਰ ਨਿੱਕ ਸੁੱਕ ਨਾ ਪਾਉਣ ਅਤੇ ਪਾਲਤੂ ਕੁੱਤਿਆਂ ਨੂੰ ਪਾਰਕਾਂ ਵਿੱਚ ਨਾ ਘੁਮਾਉਣ। ਮੇਜਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਗਮਾਡਾ ਵੱਲੋਂ 8 ਜਨਵਰੀ 2025 ਨੂੰ ਐਂਟੀ ਐਨਹਾਂਸਮੈਂਟ ਕਮੇਟੀ ਨੂੰ ਜਾਰੀ ਪੱਤਰ ਸੈਕਟਰ-76 ਤੋਂ 80 ਵਿੱਚ ਫੌਰੀ ਲਾਗੂ ਕਰਵਾਇਆ ਜਾਵੇ। ਸੈਕਟਰ-79 ਦੇ ਵਕੀਲ ਆਰਐਸ ਬੱਲ ਅਤੇ ਸੁਰਿੰਦਰ ਪਾਲ ਸਿੰਘ ਚਾਹਲ ਨੇ ਜਾਣਕਾਰੀ ਸਾਂਝੀ ਕੀਤੀ।

Advertisement