ਸ਼ਹੀਦੀ ਪੁਰਬ ਨੂੰ ਸਮਰਪਿਤ ਪਾਠ ਦੇ ਭੋਗ ਪਾਏ
ਇੱਥੋਂ ਦੇ ਸੈਕਟਰ-45 ਵਿੱਚ ਦਿ ਵੈੱਲਵੇਅਰ ਐਸੋਸੀਏਸ਼ਨ ਨੇ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ। ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਇਸ ਤੋਂ ਇਲਾਵਾ ਗੁਰੂ ਦੇ ਜੀਵਨ...
Advertisement
ਇੱਥੋਂ ਦੇ ਸੈਕਟਰ-45 ਵਿੱਚ ਦਿ ਵੈੱਲਵੇਅਰ ਐਸੋਸੀਏਸ਼ਨ ਨੇ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ। ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਇਸ ਤੋਂ ਇਲਾਵਾ ਗੁਰੂ ਦੇ ਜੀਵਨ ’ਤੇ ਆਧਾਰਤ ਦਸਤਾਵੇਜ਼ੀ ਵੀ ਸੰਗਤ ਨੂੰ ਦਿਖਾਈ ਗਈ। ਵਾਰਡ ਦੇ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਗੁਰੂ ਤੇਗ ਬਹਾਦਰ ਦੇ ਪਰਿਵਾਰ ਵਰਗੀ ਕੁਰਬਾਨੀ ਦੀ ਮਸਾਲ ਨਹੀਂ ਮਿਲਦੀ ਜਿਨ੍ਹਾਂ ਨੇ ਧਰਮ ਦੀ ਰਾਖੀ ਲਈ ਆਪਣਾ ਸਾਰਾ ਪਰਿਵਾਰ ਹੀ ਵਾਰ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਜ਼ੁਲਮ ਕਰਨਾ ਅਤੇ ਸਹਿਣਾ ਇਕ ਬਰਾਬਰ ਹੈ। ਗੁਰੂ ਗੋਬਿੰਦ ਸਿੰਘ ਨੇ ਨੌਂ ਸਾਲ ਦੀ ਬਾਲ ਉਮਰੇ ਹੀ ਆਪਣੇ ਪਿਤਾ ਨੂੰ ਕੁਰਬਾਨੀ ਦੇਣ ਲਈ ਕਹਿ ਦਿੱਤਾ ਸੀ। ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਮਨ ਛਾਬੜਾ ਨੇ ਮੁਹੱਲਾ ਵਾਸੀਆਂ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ।
Advertisement
Advertisement
×

