DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਥੋੜ੍ਹੀ ਜਿਹੀ ਬਰਸਾਤ ਨਾਲ ਪੂਰਾ ਪਿੰਡ ਜਲਥਲ; ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਗਲੀਆਂ, ਫਿਰਨੀ ਅਤੇ ਵਾਰਡਾਂ ਵਿੱਚ ਭਰਿਆ ਪਾਣੀ; ਘਰਾਂ ਦਾ ਸਾਮਾਨ ਵੀ ਡੁੱਬਿਆ

  • fb
  • twitter
  • whatsapp
  • whatsapp
featured-img featured-img
ਲਾਲੜੂ ਪਿੰਡ ਵਿੱਚ ਬਰਸਾਤ ਤੋਂ ਬਾਅਦ ਗਲੀਆਂ ਤੇ ਚੌਂਕਾਂ ਵਿੱਚ ਭਰਿਆ ਪਾਣੀ ਅਤੇ ਵਿੱਚੋਂ ਲੰਘਦੇ ਲੋਕ। ਫੋਟੋ: ਭੱਟੀ
Advertisement

ਲਾਲੜੂ ਪਿੰਡ ਵਿੱਚ ਸਵੇਰ ਤੋਂ ਹੋ ਰਹੀ ਬਰਸਾਤ ਤੋਂ ਬਾਅਦ ਗਲੀਆਂ, ਫਿਰਨੀ ਅਤੇ ਵੱਖ-ਵੱਖ ਵਾਰਡਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਕਈ ਥਾਵਾਂ ਨੇ ਛੱਪੜ ਦਾ ਰੂਪ ਧਾਰ ਲਿਆ ਹੈ। ਹਾਲਾਤ ਇਹ ਹਨ ਕਿ ਲੋਕ ਗੋਡਿਆਂ ਤੱਕ ਪਾਣੀ ਵਿੱਚੋਂ ਲੰਘ ਕੇ ਆਪਣੇ ਘਰਾਂ ਤੱਕ ਪਹੁੰਚਣ ਲਈ ਮਜਬੂਰ ਹਨ।

ਘਰਾਂ ਵਿੱਚ ਵੜਿਆ ਪਾਣੀ; ਲੋਕਾਂ ਦਾ ਆਰਥਿਕ ਨੁਕਸਾਨ

Advertisement

ਪਿੰਡ ਵਾਸੀਆਂ ਨੇ ਦੱਸਿਆ ਕਿ ਪਾਣੀ ਘਰਾਂ ਵਿੱਚ ਦਾਖ਼ਲ ਹੋਣ ਕਾਰਨ ਘਰੇਲੂ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਪਾਣੀ ਵਿੱਚ ਡੁੱਬੀਆਂ ਰਹੀਆਂ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪਿਆ। ਲੋਕਾਂ ਦਾ ਕਹਿਣਾ ਹੈ ਕਿ ਹਰ ਬਰਸਾਤ ਮੌਕੇ ਇਹੀ ਸਥਿਤੀ ਬਣ ਜਾਂਦੀ ਹੈ, ਪਰ ਨਗਰ ਕੌਂਸਲ ਵੱਲੋਂ ਪੱਕੇ ਹੱਲ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ।

Advertisement

ਪ੍ਰਸ਼ਾਸਨ ਤੋਂ ਸਥਾਈ ਹੱਲ ਦੀ ਮੰਗ

ਪਿੰਡ ਵਾਸੀਆਂ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਥੋੜ੍ਹੀ ਜਿਹੀ ਬਰਸਾਤ ਨੇ ਹੀ ਪਾਣੀ ਦੀ ਨਿਕਾਸੀ ਸਬੰਧੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਣੀ ਭਰਾਅ ਦੀ ਸਮੱਸਿਆ ਦੇ ਸਥਾਈ ਹੱਲ ਲਈ ਤੁਰੰਤ ਨਿਕਾਸੀ ਪ੍ਰਬੰਧ ਸੁਧਾਰੇ ਜਾਣ ਤਾਂ ਜੋ ਲੋਕਾਂ ਨੂੰ ਇਸ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।

Advertisement
×