ਈਪੀਐੱਫਓ ਨੇ ਈਐੱਲਆਈ ਯੋਜਨਾ ਦੀ ਸ਼ੁਰੂਆਤ ਕੀਤੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਕਰਮਚਾਰੀ ਭਵਿੱਖ ਫੰਡ ਸੰਗਠਨ (ਈਪੀਐੱਫਓ) ਦੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਜ਼ੋਨਲ ਦਫ਼ਤਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰੁਜ਼ਗਾਰ ਨਾਲ ਜੁੜੀ ਪ੍ਰੋਤਸਾਹਨ (ਈਐੱਲਆਈ) ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਅਧੀਨ ਈਪੀਐੱਫਓ ਵਿਭਾਗ ਕੋਲ ਪਹਿਲੀ ਵਾਰ ਰਜਿਸਟਰ ਹੋਣ ਵਾਲੇ ਕਰਮਚਾਰੀ ਨੂੰ 15 ਹਜ਼ਾਰ ਰੁਪਏ ਤੱਕ ਦਾ ਵਿੱਤੀ ਲਾਭ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਵਧੀਕ ਕੇਂਦਰੀ ਕੇਂਦਰੀ ਭਵਿੱਖ ਫੰਡ ਕਮਿਸ਼ਨਰ ਰਾਜੀਵ ਬਿਸ਼ਟ ਅਤੇ ਖੇਤੀ ਭਵਿੱਖ ਫੰਡ ਕਮਿਸ਼ਨਰ ਅਮਿਤ ਸਿੰਗਲਾ ਤੇ ਰਿਤੇਸ਼ ਸੈਣੀ ਨੇ ਸੈਕਟਰ-17 ਵਿੱਚ ਸਥਿਤ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਸ੍ਰੀ ਬਿਸ਼ਟ ਨੇ ਕਿਹਾ ਕਿ 1 ਅਗਸਤ 2025 ਤੋਂ 31 ਜੁਲਾਈ 2027 ਤੱਕ ਈਪੀਐੱਫਓ ਕੋਲ ਰਜਿਟਰ ਹੋਣ ਵਾਲੇ ਕਰਮਚਾਰੀਆਂ ਨੂੰ 15 ਹਜ਼ਾਰ ਰੁਪਏ ਤੱਕ ਇਕ ਮਹੀਨੇ ਦੀ ਤਨਖ਼ਾਹ ਦੇ ਬਰਾਬਰ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਲਈ ਇੱਕ ਲੱਖ ਰੁਪਏ ਮਹੀਨੇ ਤੱਕ ਦੇ ਕਰਮਚਾਰੀ ਯੋਗ ਹੋਣਗੇ। ਇਨ੍ਹਾਂ ਨੂੰ ਦੋ ਕਿਸ਼ਤਾਂ ਵਿੱਤ ਵਿੱਤੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਜਨਾ ਅਧੀਨ 50 ਤੋਂ ਘੱਟ ਕਰਮਚਾਰੀਆਂ ਵਾਲੀ ਕੰਪਨੀ ਵੱਲੋਂ ਦੋ ਅਤੇ ਵੱਧ ਵਾਲੀ ਕੰਪਨੀ ਵੱਲੋਂ ਪੰਜ ਜਣਿਆਂ ਨੂੰ ਰੁਜ਼ਗਾਰ ਦੇਣ ’ਤੇ ਕੰਪਨੀ ਨੂੰ ਵੀ ਵਿੱਤੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਐੱਲਆਈ ਯੋਜਨਾ ਅਧੀਨ ਸੂਬੇ ਦੇ 3.5 ਕਰੋੜ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਹੈ। ਇਸ ਲਈ ਕੇਂਦਰ ਸਰਕਾਰ ਨੇ 99,446 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।