ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਦੇ ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ ਨੇ ਮਹਾਂਮਾਰੀ ਚੇਤਾਵਨੀ-ਸੁਰੱਖਿਅਤ ਹਰਿਆਣਾ ਦੀ ਮਿਆਦ 15 ਫਰਵਰੀ ਤੱਕ ਵਧਾਉਂਦਿਆਂ ਕੁਝ ਰਿਆਇਤਾਂ ਦਿੱਤੀਆਂ ਹਨ। ਜਾਰੀ ਹੁਕਮਾਂ ਅਨੁਸਾਰ ਹੁਣ ਸਰਕਾਰੀ ਅਤੇ ਨਿੱਜੀ ਦਫ਼ਤਰ ਆਪਣੀ ਪੂਰੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਸ ਤੋਂ ਇਲਾਵਾ 100 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਡਿਪਟੀ ਕਮਿਸ਼ਨਰ ਦੀ ਅਗਾਊਂ ਇਜਾਜ਼ਤ ਲਾਜ਼ਮੀ ਹੋਵੇਗੀ। ਜਾਰੀ ਹੁਕਮਾਂ ਅਨੁਸਾਰ, ਸਾਰੇ ਮਨੋਰੰਜਨ ਪਾਰਕਾਂ ਅਤੇ ਪ੍ਰਦਰਸ਼ਨੀਆਂ ਨੂੰ 50 ਪ੍ਰਤੀਸ਼ਤ ਸਮਰੱਥਾ ਵਾਲੇ ਕੋਵਿਡ ਨਿਯਮਾਂ ਅਧੀਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।