DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐਪਸਟੀਨ ਫਾਈਲ: ਮਹਿਲਾ ਕਾਂਗਰਸ ਵੱਲੋਂ ਪ੍ਰਦਰਸ਼ਨ

ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਅਸਤੀਫ਼ੇ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਰੋਸ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਕਾਂਗਰਸ ਆਗੂ ਤੇ ਵਰਕਰ।
Advertisement

ਚੰਡੀਗੜ੍ਹ ਮਹਿਲਾ ਕਾਂਗਰਸ ਨੇ ‘ਐਪਸਟੀਨ ਫਾਈਲਾਂ’ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਕਥਿਤ ਨਾਮ ਆਉਣ ਮਗਰੋਂ ਅੱਜ ਡੱਡੂਮਾਜਰਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਆਗੂ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਮਹਿਲਾ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਸਾਕਸ਼ੀ ਚੌਧਰੀ ਵਿਸ਼ੇਸ਼ ਤੌਰ ’ਤੇ ਮੌਜੂਦ ਸੀ। ਮਹਿਲਾ ਕਾਂਗਰਸ ਵਰਕਰਾਂ ਨੇ ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਅਸਤੀਫ਼ਾ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਿਰੁੱਧ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਹੁਣ ਜਦੋਂ ਐਪਸਟੀਨ ਫਾਈਲਾਂ ਵਿੱਚ ਭਾਜਪਾ ਆਗੂਆਂ ਦੇ ਨਾਮ ਸ਼ਾਮਲ ਹੋ ਰਹੇ ਹਨ ਤਾਂ ਭਾਜਪਾ ਇਸ ਮੁੱਦੇ ’ਤੇ ਗੱਲ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਐਪਸਟੀਨ ਫਾਈਲਾਂ ਵਿੱਚ ਆਪਣੇ ਆਗੂਆਂ ਦੀ ਸ਼ਮੂਲੀਅਤ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਕੱਤਰ ਮਮਤਾ ਡੋਗਰਾ ਨੇ ਕਿਹਾ ਕਿ ਜਦੋਂ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਦੇ ਨਾਮ ਵਿਵਾਦਤ ਦਸਤਾਵੇਜ਼ਾਂ ਵਿੱਚ ਸਾਹਮਣੇ ਆਉਣ ਲੱਗ ਪੈਣ ਤਾਂ ਉਸ ਨੂੰ ਪਾਰਦਰਸ਼ਤਾ ਬਣਾਏ ਰੱਖਣ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਉਕਤ ਮਾਮਲੇ ’ਤੇ ਚੁੱਪੀ ਤੋੜਦਿਆਂ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਘਰ-ਘਰ ਤੱਕ ਪਹੁੰਚ ਕਰਕੇ ਹਰਦੀਪ ਪੁਰੀ ਦੇ ਅਸਤੀਫ਼ੇ ਲਈ ਲੋਕਾਂ ਤੋਂ ਦਸਤਖ਼ਤ ਕਰਵਾਏਗੀ। ਇਸ ਮੌਕੇ ਚੰਡੀਗੜ੍ਹ ਕਾਂਗਰਸ ਅਤੇ ਮਹਿਲਾ ਕਾਂਗਰਸ ਆਗੂ ਮੌਜੂਦ ਸਨ।

Advertisement

Advertisement
Advertisement
×