ਕੁਰਾਲੀ (ਪੱਤਰ ਪ੍ਰੇਰਕ): ਸੀਸਵਾਂ ਰੋਡ ’ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿੱਚ ਰੋਟਰੀ ਕਲੱਬ ਦੇ ਸਹਿਯੋਗ ਨਾਲ ਇੰਟਰੈਕਟ ਕਲੱਬ ਦੀ ਸਥਾਪਨਾ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕਲੱਬ ਦੇ ਵਿਦਿਆਰਥੀ ਮੈਂਬਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਇੰਟਰੈਕਟ ਕਲੱਬ ਦੇ ਪ੍ਰਧਾਨ ਆਸ਼ਿਮਾ ਸਚਦੇਵਾ ਨੇ ਵਿਸ਼ੇਸ਼ ਤੌਰ’ਤੇ ਸ਼ਿਰਕਤ ਕੀਤੀ। ਸਕੂਲ ਦੇ ਚੇਅਰਮੈਨ ਮਾਨਵ ਸਿੰਗਲਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸੇ ਦੌਰਾਨ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ। ਅੰਤ ਵਿੱਚ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਲਈ ਪੌਦੇ ਵੀ ਵੰਡੇ ਗਏ।