ਮੁਹਾਲੀ ਵਿੱਚ ਐਂਟੀ-ਨਾਰਕੋਟਿਕਸ ਤੇ ਸਪੈਸ਼ਲ ਅਪਰੇਸ਼ਨ ਸੈੱਲ ਦੀ ਸਥਾਪਨਾ

ਮੁਹਾਲੀ ਵਿੱਚ ਐਂਟੀ-ਨਾਰਕੋਟਿਕਸ ਤੇ ਸਪੈਸ਼ਲ ਅਪਰੇਸ਼ਨ ਸੈੱਲ ਦੀ ਸਥਾਪਨਾ

ਮਟੌਰ ਥਾਣੇ ਦੀ ਪੁਰਾਣੀ ਇਮਾਰਤ ਦਾ ਜਾਇਜ਼ਾ ਲੈਂਦੇ ਹੋਏ ਸਬ-ਇੰਸਪੈਕਟਰ ਹਰਮਿੰਦਰ ਸਿੰਘ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 20 ਮਈ

ਇਥੋਂ ਦੇ ਫੇਜ਼-7 ਸਥਿਤ ਮਟੌਰ ਥਾਣੇ ਦੀ ਪੁਰਾਣੀ ਇਮਾਰਤ ਵਿੱਚ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਸਥਾਪਤ ਕੀਤਾ ਗਿਆ ਹੈ। ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਸਬ-ਇੰਸਪੈਕਟਰ ਹਰਮਿੰਦਰ ਸਿੰਘ ਨੂੰ ਇਸ ਨਵੇਂ ਜਾਂਚ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ, ਜਗਰਾਓਂ, ਜਲੰਧਰ ਅਤੇ ਲੁਧਿਆਣਾ ਵਿੱਚ ਵਧੀਆ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਅਪਰਾਧ ਨੂੰ ਠੱਲ੍ਹਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਗੰਭੀਰ ਕਰਾਈਮ ਨੂੰ ਰੋਕਣ ਅਤੇ ਟਰੇਸ ਕਰਨ ਲਈ ਇਹ ਵਿਸ਼ੇਸ਼ ਸੈੱਲ ਸਥਾਪਿਤ ਕੀਤਾ ਗਿਆ ਹੈ।

ਸਬੰਧਤ ਅਧਿਕਾਰੀ ਸਮੇਂ ਸਮੇਂ ’ਤੇ ਇਸ ਸੈੱਲ ਦੀ ਪ੍ਰਗਤੀ ਬਾਰੇ ਜ਼ਿਲ੍ਹੇ ਦੇ ਐੱਸਐੱਸਪੀਜ਼ ਨੂੰ ਸੂਚਿਤ ਕਰਨ ਦੇ ਪਾਬੰਦ ਹੋਣਗੇ। ਇਹ ਸਪੈਸ਼ਲ ਸੈੱਲ ਮੁਹਾਲੀ ਵਿੱਚ ਸਥਾਪਿਤ ਹੋਣ ਨਾਲ ਡੀਐੱਸਪੀ (ਹੈੱਡਕੁਆਰਟਰ) ਨੂੰ ਮੁੱਢਲੇ ਤੌਰ ’ਤੇ ਸੁਪਰਵਿਜ਼ਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਆਪਣੀ ਰੁਟੀਨ ਡਿਊਟੀ ਤੋਂ ਇਲਾਵਾ ਇਹ ਨਵੀਂ ਡਿਊਟੀ ਨਿਭਾਉਣ ਦੇ ਵੀ ਪਾਬੰਦ ਹੋਣਗੇ। ਇਸ ਪੱਤਰ ਦਾ ਉਤਾਰਾ ਮੁਹਾਲੀ, ਰੂਪਨਗਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਐੱਸਐੱਸਪੀਜ਼ ਨੂੰ ਵੀ ਭੇਜਿਆ ਗਿਆ ਹੈ।

ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਅੱਜ ਮਟੌਰ ਥਾਣੇ ਦੀ ਪੁਰਾਣੀ ਇਮਾਰਤ ਜਿੱਥੇ ਨਵਾਂ ਜਾਂਚ ਸੈੱਲ ਸਥਾਪਿਤ ਕੀਤਾ ਗਿਆ ਹੈ, ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇੱਥੇ ਇੰਚਾਰਜ ਦੇ ਦਫ਼ਤਰ ਸਮੇਤ, ਮੁਨਸ਼ੀ ਅਤੇ ਕੰਪਿਊਟਰ ਅਪਰੇਟਰ ਅਤੇ ਹੋਰ ਸਟਾਫ਼ ਦੇ ਬੈਠਣ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਲਈ ਨਵੀਂ ਹਵਾਲਾਤ ਅਤੇ ਪੁੱਛਗਿੱਛ ਕਰਨ ਲਈ ਵਿਸ਼ੇਸ਼ ਕੇਂਦਰ ਬਣਾਇਆ ਜਾਵੇਗਾ। ਹਰਮਿੰਦਰ ਸਿੰਘ ਨੇ ਦੱਸਿਆ ਕਿ ਇੱਥੇ ਦੋ ਦਰਜਨ ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਰਾਣੀ ਇਮਾਰਤ ਦੀ ਰੈਨੋਵੇਸ਼ਨ ਤੋਂ ਬਾਅਦ ਇੱਥੇ ਅਪਰਾਧਿਕ ਮਾਮਲਿਆਂ ਦੀ ਤਫ਼ਤੀਸ਼ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਅਪਰਾਧ ਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਹੋਵੇਗੀ ਤੇਜ਼: ਡੀਆਈਜੀ

ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸੈੱਲ ਰੂਪਨਗਰ ਰੇਂਜ ਏਰੀਆ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਜ਼ਿੰਮੇਵਾਰ ਹੋਵੇਗਾ। ਸ੍ਰੀ ਭੁੱਲਰ ਦੇ ਪੱਤਰ ਅਨੁਸਾਰ ਰੂਪਨਗਰ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਐੱਸਪੀ (ਡੀ) ਆਪਣੀਆਂ ਜ਼ਿਲ੍ਹਾ ਪੁਲੀਸ ਦੀਆਂ ਡਿਊਟੀਆਂ ਤੋਂ ਇਲਾਵਾ ਇਸ ਸੈੱਲ ਦੀਆਂ ਗਤੀਵਿਧੀਆਂ ਦੀ ਵੀ ਦੇਖਰੇਖ ਕਰਨਗੇ ਅਤੇ ਲੋੜ ਪੈਣ ’ਤੇ ਇਸ ਵਿਸ਼ੇਸ਼ ਜਾਂਚ ਸੈੱਲ ਨੂੰ ਜ਼ਿਲ੍ਹੇ ਵਿੱਚ ਮੌਜੂਦ ਟੈਕਨੀਕਲ ਸੈੱਲ ਅਤੇ ਹੋਰ ਅਜਿਹੇ ਸੈੱਲਾਂ\/ਟੀਮਾਂ ਦੀ ਮਦਦ ਮੁਹੱਈਆ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਜਲਦੀ ਹੀ ਅਪਰਾਧਕ ਗਤੀਵਿਧੀਆਂ ’ਤੇ ਠਲ੍ਹ ਪਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All