ਕੁਲਦੀਪ ਸਿੰਘ
ਚੰਡੀਗੜ੍ਹ, 25 ਅਕਤੂਬਰ
ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਸੂਮਾਜਰਾ ਪਾਣੀ ਦੀ ਟੈਂਕੀ ਕੋਲ ਖਰੜ ਹਾਈਵੇਅ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ ਅਤੇ ਟ੍ਰੈਫਿਕ ਦਾ ਭਾਰੀ ਜਾਮ ਲੱਗ ਗਿਆ ਹੈ।
ਦੇਸੂਮਾਜਰਾ ਵਿਖੇ ਹਾਈਵੇਅ ਜਾਮ ਵਾਲੀ ਥਾਂ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਵੀ ਪ੍ਰਦਰਸ਼ਨਕਾਰੀਆਂ ਲਈ ਕੇਲੇ ਅਤੇ ਪਾਣੀ ਲੈ ਕੇ ਪਹੁੰਚੇ ਹਨ। ਉਹਨਾਂ ਨੇ ਆਉਂਦਿਆਂ ਹੀ ਪਹਿਲਾਂ ਪ੍ਰਦਰਸ਼ਨਕਾਰੀਆਂ ਨੂੰ ਕੇਲੇ ਅਤੇ ਪਾਣੀ ਮੁਹੱਈਆ ਕਰਵਾਇਆ ਅਤੇ ਉਹਨਾਂ ਦੀ ਮੰਗ ਨੂੰ ਜਾਇਜ ਠਹਿਰਾਉਂਦਿਆਂ ਸਰਕਾਰ ਨੂੰ ਮਸਲਾ ਹੱਲ ਕਰਨ ਦੀ ਅਪੀਲ ਕੀਤੀ।