ਘੱਲੂਘਾਰਾ ਦਿਵਸ ਨੂੰ ਸਮਰਪਿਤ ਸਮਾਗਮ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 6 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਵਿੱਚ 6 ਜੂਨ 1984 ਨੂੰ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਦੀ ਯਾਦ ਵਿੱਚ ਘੱਲੂਘਾਰਾ ਦਿਵਸ ਮਨਾਇਆ ਗਿਆ। ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ। ਗੁਰੂਘਰ ਵਿੱਚ ਅੰਮ੍ਰਿਤ ਵੇਲੇ ਤੋਂ ਲੈ ਕੇ ਸ਼ਾਮ ਤੱਕ ਦੀਵਾਨ ਸਜਾਏ ਗਏ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ, ਐਸਜੀਪੀਸੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ, ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਮੋਢੀ ਆਗੂ ਸਰਬਜੀਤ ਸਿੰਘ ਸੋਹਲ ਸਣੇ ਜਗਜੀਤ ਸਿੰਘ ਸਿੱਧੂ, ਬੀਬੀ ਹਰਬੰਸ ਕੌਰ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਗਿਆਨੀ ਭੁਪਿੰਦਰ ਸਿੰਘ ਗ੍ਰੰਥੀ, ਜਗਦੀਪ ਸਿੰਘ, ਵੀਰਪਾਲ ਸਿੰਘ, ਸਤਵਿੰਦਰ ਸਿੰਘ, ਭਾਈ ਸਨਦੀਪ ਸਿੰਘ, ਭਾਈ ਜਗਤਾਰ ਸਿੰਘ, ਭਾਈ ਰਣਜੀਤ ਸਿੰਘ, ਮਨਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸਤਰੀ ਸਤਿਸੰਗ ਸਭਾ, ਹੋਰ ਸਭਾ ਸੁਸਾਇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ ’84 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜਾਏ ਧਾਰਮਿਕ ਦੀਵਾਨਾਂ ’ਚ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੇ ਭਾਈ ਜੁਗਰਾਜ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ।
ਅਖੰਡ ਪਾਠ ਦਾ ਭੋਗ ਪਾਇਆ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ’ਚ ਮੈਨੇਜਰ ਰਣਜੀਤ ਸਿੰਘ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਚਾਰ ਜੂਨ ਨੂੰ ਰਖਵਾਏ ਅਖੰਡ ਪਾਠ ਦਾ ਭੋਗ ਪਾਇਆ ਗਿਆ। ਸਮਾਗਮ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਗੁਰਦੁਆਰਾ ਸਾਹਿਬ ਦੇ ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਬਲਵਿੰਦਰ ਸਿੰਘ ਸਹਾਰਨ, ਸੈਣੀ ਸਭਾ ਦੇ ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਜੋਗਾ ਸਿੰਘ, ਹਰਮਨਜੀਤ ਸਿੰਘ ਆਦਿ ਹਾਜ਼ਰ ਸਨ। ਗੁਰਦੁਆਰਾ ਜੋਤੀ ਸਰੂਪ ਦੇ ਹੈੱਡ ਗ੍ਰੰਥੀ ਗਿਆਨੀ ਅੱਤਰ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਗਿਆਨੀ ਹਰਜਿੰਦਰ ਸਿੰਘ ਪੰਜੋਲੀ ਨੇ ਹੁਕਮਨਾਮਾ ਲਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ।