ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਹਰਿਰਾਇ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ
ਮੁਹਾਲੀ ਦੇ ਫੇਜ਼-8 ਵਿੱਚ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ ਦੌਰਾਨ ਗਤਕਾ ਖੇਡਦੇ ਹੋਏ ਨੌਜਵਾਨ। -ਫੋਟੋ: ਵਿੱਕੀ ਘਾਰੂ
Advertisement

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 10 ਫਰਵਰੀ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ।

ਤਿੰਨ ਦਿਨ ਚੱਲੇ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਹਰਜੱਸ ਸੁਣਾ ਕੇ ਨਿਹਾਲ ਕੀਤਾ। ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਸ ਸਬੰਧੀ ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਭੋਗ ਉਪਰੰਤ ਸਾਰਾ ਦਿਨ ਦੇਰ ਸ਼ਾਮ ਤੱਕ ਗੁਰਮਤਿ ਸਮਾਗਮ ਜਾਰੀ ਰਿਹਾ।

ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ, ਮਾਤਾ ਸੁੰਦਰ ਕੌਰ, ਭਾਈ ਕੁਲਦੀਪ ਸਿੰਘ, ਭਾਈ ਜਗਮੀਤ ਸਿੰਘ, ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਸੁਖਜੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ, ਭਾਈ ਓਂਕਾਰ ਸਿੰਘ, ਪਾਈ ਗੁਰਕੀਰਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਖਜਿੰਦਰ ਸਿੰਘ ਨੂਰ ਤੇ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥਿਆਂ ਸਮੇਤ ਭਾਈ ਪਿੰਦਰਪਾਲ ਸਿੰਘ ਅਤੇ ਹੋਰਨਾਂ ਰਾਗੀ, ਕਥਾ ਵਾਚਕਾਂ, ਕਵੀਸ਼ਰੀਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜ ਕੇ ਰੱਖਿਆ ਅਤੇ ਗੁਰੂ ਹਰਿਰਾਇ ਸਾਹਿਬ ਦੇ ਜੀਵਨ ਬਾਰੇ ਜਾਣੂ ਕਰਵਾਇਆ।

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਪਾਰਕਿੰਗ ’ਚ ਖੜ੍ਹੀਆਂ ਗੱਡੀਆਂ। -ਫੋਟੋ: ਵਿੱਕੀ ਘਾਰੂ

ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ ਅਤੇ ਅਜਮੇਰ ਸਿੰਘ ਖੇੜਾ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜਥੇਬੰਦਕ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਵਲੀ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਬਬਰਾ, ਸਿੱਖ ਆਗੂ ਪਰਮਜੀਤ ਸਿੰਘ ਗਿੱਲ, ਭਾਈ ਇੰਦਰਜੀਤ ਸਿੰਘ, ਜਗਜੀਤ ਸਿੰਘ ਸਿੱਧੂ, ਸੁਖਇੰਦਰ ਸਿੰਘ ਬੈਦਵਾਨ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸਮਾਗਮ ਮੌਕੇ ਬੈਦਵਾਨ ਸਪੋਰਟਸ ਕਲੱਬ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ। ਜਿਸ ਵਿੱਚ 100 ਤੋਂ ਵੱਧ ਸ਼ਰਧਾਲੂਆਂ ਨੇ ਖੂਨਦਾਨ ਕੀਤਾ।

ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਐਸਜੀਪੀਸੀ ਦੇ ਸਹਿਯੋਗ ਨਾਲ ਨੈਚਰੋਪੈਥੀ ਅਤੇ ਐਕਯੂਪ੍ਰੈਸ਼ਰ ਆਯੁਰਵੈਦਿਕ ਦਾ ਦੋ ਰੋਜ਼ਾ ਮੁਫ਼ਤ ਕੈਂਪ ਭਲਕੇ 9 ਅਤੇ 10 ਫਰਵਰੀ ਨੂੰ ਲਗਾਇਆ ਗਿਆ। ਡਾ. ਸਤਿਕਾਰ ਸਿੰਘ ਗਿੱਲ ਕੱਟੂ ਵਾਲਿਆ ਨੇ ਦੱਸਿਆ ਕਿ ਇਸ ਮੌਕੇ ਐਸਪੀ ਲੱਧੜ, ਡਾ. ਗਗਨਦੀਪ ਕੌਰ ਧਾਮੀ ਅਤੇ ਡਾ. ਬੇਅੰਤ ਕੌਰ ਗਿੱਲ ਦੀ ਅਗਵਾਈ ਵਾਲੀ ਟੀਮ ਨੇ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ।

ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਕੀਰਤਪੁਰ ਸਾਹਿਬ (ਪੱਤਰ ਪ੍ਰੇਰਕ): ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ ਪੁਰਬ, ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਧਾਰਮਿਕ ਸਮਾਗਮ ਸ਼ੁਰੂ ਹੋਇਆ ਜਿਸ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸੁਲਤਾਨ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।

Advertisement