DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਤਿਹਾਸਕ ਸੰਧੀ ਨੂੰ ਸਮਰਪਿਤ ਸਮਾਗਮ

ਅੱਜ ਇੱੱਥੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਤਿਹਾਸਕ ਸੰਧੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਡੀ ਸੀ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਆਈਏਐਸ ਅੰਡਰ ਟ੍ਰੇਨਿੰਗ ਅਭਿਮੰਨਿਊ ਮਲਿਕ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ...

  • fb
  • twitter
  • whatsapp
  • whatsapp
featured-img featured-img
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ ਤੇ ਡੀ.ਸੀ. ਵਰਜੀਤ ਵਾਲੀਆ।
Advertisement

ਅੱਜ ਇੱੱਥੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਤਿਹਾਸਕ ਸੰਧੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਡੀ ਸੀ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਆਈਏਐਸ ਅੰਡਰ ਟ੍ਰੇਨਿੰਗ ਅਭਿਮੰਨਿਊ ਮਲਿਕ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਚੱਢਾ ਨੇ ਕਿਹਾ ਕਿ ਅੱਜ ਦੇ ਇਤਹਾਸਿਕ ਦਿਨ ਹੀ 26 ਅਕਤੂਬਰ 1831 ਨੂੰ ਇਸ ਸਥਾਨ ’ਤੇ ਮਹਾਰਾਜਾ ਰਣਜੀਤ ਸਿੰਘ ਅਤੇ ਅੰਗਰੇਜ਼ ਗਵਰਨਰ ਜਨਰਲ ਲਾਰਡ ਵਿਲੀਅਮ ਬੈਂਟਿਕ ਵਿਚਕਾਰ ਸੰਧੀ (ਸ਼ਾਹੀ ਮੁਲਾਕਾਤ) ਹੋਈ ਸੀ, ਜਿਸ ਵਿੱਚ ਸਰਹੱਦੀ ਮੁੱਦਿਆਂ ਨੂੰ ਹੱਲ ਕਰਨ ਅਤੇ ਖੇਤਰ ਵਿੱਚ ਗੱਠਜੋੜ ਬਣਾਉਣ ਲਈ ਸੰਧੀ ’ਤੇ ਹਸਤਾਖਰ ਕੀਤੇ ਗਏ ਸਨ। ਇਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਦਵਿੰਦਰ ਕੌਰ, ਗਗਨਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲੇ ਵਿਚ ਹਰਜੋਤ ਕੌਰ ਨੇ ਪਹਿਲਾ, ਅਮਨਪ੍ਰੀਤ ਕੌਰ ਨੇ ਦੂਜਾ ਅਤੇ ਸਿਮਰਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪੇਂਟਿੰਗ ਮੁਕਾਬਲੇ ਵਿੱਚ ਅਕਿਸ਼ਾ ਨੇ ਪਹਿਲਾ, ਤਰਮਨਪ੍ਰੀਤ ਕੌਰ ਨੇ ਦੂਜਾ ਅਤੇ ਦੀਵਨੂਰ ਕੌਰ ਤੇ ਅਵਨੀ ਮਿਸ਼ਰਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਰਾਬਿੰਦਰ ਸਿੰਘ ਰੱਬੀ ਵੱਲੋਂ ਨਿਭਾਈ ਗਈ।

Advertisement
Advertisement
×