ਪੱਤਰ ਪ੍ਰੇਰਕ
ਰੂਪਨਗਰ, 25 ਸਤੰਬਰ
ਇੱਥੇ ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਦੇਸ਼ ਵਿੱਚ ਚਾਲੀ ਲੱਖ ਤੋਂ ਵੱਧ ਵਾਲੰਟੀਅਰ ਐਨ ਐਸ ਐਸ ਨਾਲ ਜੁੜੇ ਹੋਏ ਹਨ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਦੇ ਨਾਲ ਨਾਲ ਇਹ ਯੋਜਨਾ ਸਮਾਜ ਸੁਧਾਰ ਲਈ ਅਹਿਮ ਭੂਮਿਕਾ ਅਦਾ ਕਰ ਰਹੀ ਹੈ। ਪ੍ਰੋਗਰਾਮ ਅਫ਼ਸਰ ਪ੍ਰੋ.ਅਰਵਿੰਦਰ ਕੌਰ ਨੇ ਦੱਸਿਆ ਕਿ 24 ਸਤੰਬਰ 1969 ਨੂੰ ਕੌਮੀ ਸੇਵਾ ਯੋਜਨਾ ਸ਼ੁਰੂ ਕੀਤੀ ਗਈ ਤਾਂ ਕਿ ਵਿਦਿਆਰਥੀ ਵਰਗ ਦੀ ਜਾਣਕਾਰੀ, ਵਿਵੇਕ ਅਤੇ ਤਰਕਸ਼ੀਲ ਬੁੱਧੀ ਵਿਚਕਾਰ ਤਾਲਮੇਲ ਪੈਦਾ ਕਰਕੇ ਸਮਾਜ ਸੇਵਾ ਦੀ ਭਾਵਨਾ ਵਿਕਸਤ ਕੀਤੀ ਜਾ ਸਕੇ।