ਰਾੜਾ ਸਾਹਿਬ ਵਾਲਿਆਂ ਦੀ ਯਾਦ ’ਚ ਸਮਾਗਮ
ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਦੀ ਯਾਦ ’ਚ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਅਮਰ ਸਿੰਘ...
ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਦੀ ਯਾਦ ’ਚ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਅਮਰ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਭਾਈ ਅਮਰਾਉ ਸਿੰਘ ਦੀ ਦੇਖ-ਰੇਖ ਹੇਠ ਹੋਏ ਸਮਾਗਮਾਂ ’ਚ ਸੰਤ ਮਨਜੀਤ ਸਿੰਘ ਛੰਨਾਂ ਵਾਲੇ, ਸੰਤ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ, ਭਾਈ ਕਰਮਜੀਤ ਸਿੰਘ ਲੰਬਿਆਂ ਵਾਲੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ, ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ, ਬਾਬਾ ਰਮਨਦੀਪ ਸਿੰਘ ਭੀਖੀ, ਬਾਬਾ ਬਾਵਾ ਸਿੰਘ ਰਾੜਾ ਸਾਹਿਬ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਭਾਈ ਗੁਰਨਾਮ ਸਿੰਘ ਅੜੈਚਾਂ, ਬਾਬਾ ਸੁਖਵਿੰਦਰ ਸਿੰਘ ਰਾੜਾ ਸਾਹਿਬ ਤੇ ਭਾਈ ਕਮਲਪ੍ਰੀਤ ਸਿੰਘ ਲੰਬਿਆਂ ਸਾਹਿਬ ਨੇ ਕੀਰਤਨ, ਕਥਾ ਵਿਚਾਰਾਂ ਤੇ ਆਪਣੇ ਸੰਬੋਧਨਾਂ ਰਾਹੀਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਨੂੰ ਚੇਤੇ ਕੀਤਾ। ਭਾਈ ਅਮਰਾਓ ਸਿੰਘ ਨੇ ਬਾਬਾ ਬਲਜਿੰਦਰ ਸਿੰਘ ਵੱਲੋਂ ਕੀਤੇ ਕਾਰਜਾਂ ’ਤੇ ਚਾਨਣਾ ਪਾਇਆ। ਪ੍ਰਬੰਧਕਾਂ ਵੱਲੋਂ ਮਹਾਂਪੁਰਸ਼ਾਂ ਤੇ ਦਾ ਸਨਮਾਨ ਕੀਤਾ ਗਿਆ।

