ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਮਾਗਮ
ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਸਕੂਲ ਆਫ਼ ਨਰਸਿੰਗ, ਸਕੂਲ ਆਫ਼ ਫਾਰਮੇਸੀ ਅਤੇ ਆਯੁਰਵੈਦਿਕ ਕਾਲਜ, ਮੰਡੀ ਗੋਬਿੰਦਗੜ੍ਹ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿੱਚ 2025 ਬੈਚ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਵ੍ਹਾਈਟ ਕੋਟ ਅਤੇ ਇੰਡਕਸ਼ਨ ਸਮਾਰੋਹ ਕਰਵਾਇਆ ਗਿਆ। ਇਸ ਦਾ ਉਦਘਾਟਨ...
ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਸਕੂਲ ਆਫ਼ ਨਰਸਿੰਗ, ਸਕੂਲ ਆਫ਼ ਫਾਰਮੇਸੀ ਅਤੇ ਆਯੁਰਵੈਦਿਕ ਕਾਲਜ, ਮੰਡੀ ਗੋਬਿੰਦਗੜ੍ਹ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿੱਚ 2025 ਬੈਚ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਵ੍ਹਾਈਟ ਕੋਟ ਅਤੇ ਇੰਡਕਸ਼ਨ ਸਮਾਰੋਹ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ-ਮਹਿਮਾਨ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਅਤੇ ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕੀਤਾ। ਸਮਾਗਮ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਿਸ਼ੇਸ਼ ਮਹਿਮਾਨ ਅਤੇ ਡਾ. ਪੁਨੀਤ ਗਿਰਧਰ, ਸੰਯੁਕਤ ਡੀ ਆਰ ਐੱਮ ਈ ਪੰਜਾਬ ਗੈਸਟ ਆਫ਼ ਆਨਰ ਵਜੋਂ ਸ਼ਾਮਲ ਹੋਏ। ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਵਿਕਰਮ ਬਾਲੀ, ਵਾਈਸ ਪ੍ਰਿੰਸੀਪਲ ਡਾ. ਤੇਜਵੀਰ ਸਿੰਘ, ਸਕੂਲ ਆਫ਼ ਨਰਸਿੰਗ ਦੇ ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ, ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਹੇਮ ਰਾਜ, ਫਾਰਮੇਸੀ ਫੈਕਲਟੀ ਦੀ ਪ੍ਰਿੰਸੀਪਲ ਡਾ. ਪੂਜਾ ਗੁਲਾਟੀ ਅਤੇ ਨਰਸਿੰਗ ਫੈਕਲਟੀ ਦੀ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ 2025 ਬੈਚ ਦੇ ਪਹਿਲੇ ਪੇਸ਼ੇਵਰ ਵਿਦਿਆਰਥੀਆਂ ਨੂੰ ਮਹਿਮਾਨਾਂ ਵੱਲੋਂ ਰਸਮੀ ਤੌਰ ’ਤੇ ਵ੍ਹਾਈਟ ਕੋਟ ਦਿੱਤੇ ਗਏ। ਚਾਂਸਲਰ ਡਾ. ਜ਼ੋਰਾ ਸਿੰਘ ਨੇ ਪੇਸ਼ੇਵਰਾਂ ਨੂੰ ਆਸ਼ੀਰਵਾਦ ਦਿੱਤਾ।

