ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਮਾਗਮ
ਦੇਸ਼ ਭਗਤ ਯੂਨੀਵਰਸਿਟੀ ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਅਤੇ ਦੱਖਣੀ ਏਸ਼ੀਆਈ ਅਧਿਐਨ ਕੇਂਦਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਭਾਰਤੀ ਰਾਸ਼ਟਰਵਾਦ’ ਵਿਸ਼ੇ ’ਤੇ ਸਮਾਗਮ ਕਰਵਾਇਆ ਗਿਆ। ਇਸ ਵਿੱਚ ਉੱਚ...
Advertisement
ਦੇਸ਼ ਭਗਤ ਯੂਨੀਵਰਸਿਟੀ ਸਮਾਜਿਕ ਵਿਗਿਆਨ ਅਤੇ ਭਾਸ਼ਾਵਾਂ ਦੀ ਫੈਕਲਟੀ ਅਤੇ ਦੱਖਣੀ ਏਸ਼ੀਆਈ ਅਧਿਐਨ ਕੇਂਦਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਭਾਰਤੀ ਰਾਸ਼ਟਰਵਾਦ’ ਵਿਸ਼ੇ ’ਤੇ ਸਮਾਗਮ ਕਰਵਾਇਆ ਗਿਆ। ਇਸ ਵਿੱਚ ਉੱਚ ਸਿੱਖਿਆ ਪ੍ਰੀਸ਼ਦ ਹਰਿਆਣਾ ਦੇ ਵਾਈਸ ਚੇਅਰਪਰਸਨ ਪ੍ਰੋਫੈਸਰ ਐਸ.ਕੇ. ਗੱਖੜ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਰਾਮ ਸਿੰਘ ਗੁਰਨਾ ਨੇ ਸਵਾਗਤੀ ਭਾਸ਼ਣ ਦਿਤਾ। ਪ੍ਰੋ. ਐੱਸ.ਕੇ. ਗੱਖੜ ਨੇ ਨੌਜਵਾਨਾਂ ਨੂੰ ਆਧੁਨਿਕ ਸੰਦਰਭ ਵਿੱਚ ਦੇਸ਼ ਭਗਤੀ ਦੀ ਮੁੜ ਵਿਆਖਿਆ ਕਰਨ ਦੀ ਅਪੀਲ ਕੀਤੀ। ਡਾ. ਧਰਮਿੰਦਰ ਸਿੰਘ ਨੇ ਮੁੱਖ-ਮਹਿਮਾਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
Advertisement
Advertisement